26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਫ਼ਾਜ਼ਿਲਕਾ ਇਲਾਕੇ ਦੇ ਅਕਾਲੀ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰ ਸਿਆਸੀ ਹਲਾਤਾਂ 'ਤੇ ਕੀਤਾ ਵਿਚਾਰ ਵਟਾਂਦਰਾ

Ad Position 21
No active advertisement
ਅਜੀਤ ਡੈਸਕ 13-03-2026
ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਨਾਲ ਸੰਬੰਧਿਤ ਅਕਾਲੀ ਆਗੂ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ ਅਤੇ ਉਨ੍ਹਾਂ ਨਾਲ ਮੌਜੂਦਾ ਸਿਆਸੀ ਹਲਾਤਾਂ 'ਤੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਫ਼ਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਨਿਰਭੈ ਸਿੰਘ ਬਰਾੜ ਫ਼ਾਜ਼ਿਲਕਾ, ਸ਼ਮਿੰਦਰ ਸਿੰਘ ਆਵਾ, ਮਹਿੰਦਰ ਸਿੰਘ ਟਿੰਡਾਵਾਲੀ, ਸਵਰਨ ਸਿੰਘ ਸਾਬਕਾ ਸਰਪੰਚ ਟਿੰਡਾਵਾਲੀ, ਅਨਮੋਲ ਸੇਤੀਆ ਆਦਿ ਹਾਜ਼ਰ ਸਨ | ਉਕਤ ਆਗੂਆਂ ਨੇ ਕੈਬਨਿਟ ਮੰਤਰੀ ਮਜੀਠੀਆ ਨਾਲ ਗੱਲਬਾਤ ਕਰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੋਂ ਵੀ ਜਾਣੂ ਕਰਵਾਇਆ | ਇਸ ਤਰ੍ਹਾਂ ਸੱਟੇਬਾਜ਼ੀ ਦਾ ਕਾਰੋਬਾਰ ਅਤੇ ਨਸ਼ਾ ਆਦਿ ਰੁਕਣ ਦਾ ਨਾ ਨਹੀਂ ਲੈ ਰਿਹਾ | ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਵੀ ਇਸ ਇਲਾਕੇ ਨੂੰ ਬਹੁਤ ਢਾਅ ਲੱਗ ਰਹੀ ਹੈ | ਕੋਈ ਵੀ ਵਿਕਾਸ ਦਾ ਕੰਮ ਪਿਛਲੀ ਕਾਂਗਰਸ ਸਰਕਾਰ ਅਤੇ ਹੁਣ ਆਪ ਸਰਕਾਰ ਨੇ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਹੁਣ ਲੋਕ ਅਕਾਲੀ ਦਲ ਦੇ ਹੱਕ ਵਿਚ ਨਿੱਤਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਪੈਨਸ਼ਨਰਾਂ ਨੇ ਸੰਘਰਸ਼ ਕਮੇਟੀ ਦੀ ਰੈਲੀ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਚੇਨਈ 'ਚ ਸਿਲੰਡਰਾਂ ਦੀ ਘਾਟ
Ad Position 24