ਅਬੋਹਰ, 12 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਬੋਹਰ ਅਤੇ ਰਿਟਾਇਰਡ ਇੰਪਲਾਈਜ਼ ਨਗਰ ਨਿਗਮ ਅਬੋਹਰ ਦੇ ਪੈਨਸ਼ਨਰਾਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੁਲਾਜ਼ਮ ਤੇ ਪੈਨਸ਼ਨਰਾਂ ਫ਼ਰੰਟ ਦੀ ਰੈਲੀ ਦੌਰਾਨ ਹਿੱਸਾ ਲਿਆ | ਜਿਸ ਤਹਿਤ ਰੇਸ਼ਮ ਲਾਲ ਰੰਗੀਲਾ ਪ੍ਰਧਾਨ ਅਤੇ ਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਤਹਿਸੀਲ ਅਬੋਹਰ ਅਤੇ ਸ੍ਰੀ ਅਸ਼ੋਕ ਕੁਮਾਰ ਵਾਟਸ ਪ੍ਰਧਾਨ ਰਿਟਾਇਰਡ ਇੰਪਲਾਈਜ਼ ਨਗਰ ਨਿਗਮ ਅਬੋਹਰ ਦੀ ਅਗਵਾਈ ਹੇਠ ਅਬੋਹਰ ਤਹਿਸੀਲ ਦੇ 12 ਵਿਅਕਤੀਆਂ ਨੇ ਹਿੱਸਾ ਲਿਆ | ਇਸ ਦੌਰਾਨ ਰੇਸ਼ਮ ਲਾਲ ਰੰਗੀਲਾ ਪ੍ਰਧਾਨ, ਰਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਅਸ਼ੋਕ ਕੁਮਾਰ ਵਾਟਸ ਨੇ ਉਨ੍ਹਾਂ ਸਾਥੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਧ ਚੜ੍ਹ ਕੇ ਹਿੱਸਾ ਲਿਆ | ਹਰਭਜਨ ਸਿੰਘ ਖੂੰਗਰ ਜ਼ਿਲ੍ਹਾ ਪ੍ਰਧਾਨ ਨੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ 'ਤੇ ਮੁੱਖ ਮੰਤਰੀ ਵਲੋਂ ਸਨਮਾਨ ਪ੍ਰਤੀ ਗ਼ਲਤ ਟਿੱਪਣੀ ਦੀ ਨਿੰਦਾ ਕੀਤੀ | ਇਸ ਤੋਂ ਇਲਾਵਾ 8 ਮਾਰਚ ਨੂੰ ਮਾਨ ਸਰਕਾਰ ਨੇ ਮਹਿਲਾਵਾਂ ਅਤੇ ਪੁਰਸ਼ਾਂ 'ਤੇ ਲਾਠੀਚਾਰਜ, ਅੱਥਰੂ ਗੈੱਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਵਰ੍ਹਾਉਣ ਦਾ ਤੁਗ਼ਲਕੀ ਫ਼ਰਮਾਨ ਜਾਰੀ ਕੀਤਾ | ਇਨ੍ਹਾਂ ਸਾਥੀਆਂ ਨੇ ਕਿਹਾ ਕਿ ਧੀਆਂ ਭੈਣਾਂ ਦੀ ਚੁੰਨੀਆਂ ਅਤੇ ਬਜ਼ੁਰਗਾ ਦੀਆ ਪੱਗਾਂ ਰੋਲੀਆਂ ਗਈਆਂ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੈਨਸ਼ਨਰ ਵਿਧਾਨ ਸਭਾ ਦੀਆਂ ਪੌੜੀਆਂ ਨਹੀਂ ਚੜ੍ਹਨ ਦੇਣਗੇ |