ਮੱਲਾਂਵਾਲਾ, 12 ਮਾਰਚ (ਬਲਬੀਰ ਸਿੰਘ ਜੋਸਨ)-ਕਸਬਾ ਮੱਲਾਂਵਾਲਾ ਵਿਚ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਬਜ਼ੁਰਗ ਮਹਿਲਾ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤਾ ਬਸੀਰਾ ਪਤਨੀ ਰਫ਼ੀ ਵਾਸੀ ਮੱਲਾਂਵਾਲਾ ਨੇ ਦੱਸਿਆ ਕਿ ਉਹ ਸ਼ਾਮ ਕਰੀਬ 4 ਵਜੇ ਆਪਣੇ ਦੋਹਤੇ ਨਾਲ ਬਾਜ਼ਾਰ ਤੋਂ ਪੈਦਲ ਘਰ ਵਾਪਸ ਆ ਰਹੀ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਅਤੇ ਇਕ ਅÏਰਤ ਨੇ ਉਸ ਤੋਂ ਰਸਤਾ ਪੁੱਛਿਆ | ਇਸੇ ਵੇਲੇ ਇਕ ਹੋਰ ਵਿਅਕਤੀ ਆ ਗਿਆ | ਜਿਸ ਨੇ ਉਸਨੂੰ ਨਸ਼ੀਲੀ ਚੀਜ਼ ਸੁੰਘਾ ਦਿੱਤੀ | ਹੋਸ਼ ਆਉਣ 'ਤੇ ਉਸਨੂੰ ਪਤਾ ਲੱਗਾ ਕਿ ਲੁਟੇਰੇ ਉਸ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਚੁੱਕੇ ਸਨ | ਪੀੜਤਾ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਸਨੂੰ ਇਨਸਾਫ ਦਿਵਾਇਆ ਜਾਵੇ |