ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਪਿੰਡ ਅਭੁੰਨ ਵਿਚ ਬਾਬਾ ਰਾਮਦੇਵ ਵੈੱਲਫੇਅਰ ਸੋਸਾਇਟੀ ਵਲੋਂ ਕਰਵਾਈ ਜਾ ਰਹੀ ਬਾਬਾ ਰਾਮਦੇਵ ਜੀ ਦੀ ਕਥਾ ਦੇ ਸ਼ੁੱਭ ਆਰੰਭ ਮੌਕੇ ਪਿੰਡ ਵਿਚ ਇਕ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ | ਇਸ ਯਾਤਰਾ ਦੀ ਰਸਮੀ ਸ਼ੁਰੂਆਤ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਕਰਵਾਈ | ਕਲਸ਼ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਅÏਰਤਾਂ ਨੇ ਸਿਰਾਂ 'ਤੇ ਕਲਸ਼ ਰੱਖ ਕੇ ਭਜਨ-ਕੀਰਤਨ ਕਰਦਿਆਂ ਪੂਰੇ ਪਿੰਡ ਦੀ ਪਰਿਕਰਮਾ ਕੀਤੀ | ਕੌਂਸਲਰ ਪੂਜਾ ਲੂਥਰਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ | ਸੋਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਕਥਾ 11 ਮਾਰਚ ਤੋਂ ਸ਼ੁਰੂ ਹੋ ਕੇ 17 ਮਾਰਚ ਤੱਕ ਜਾਰੀ ਰਹੇਗੀ, ਜਿਸ ਵਿਚ ਕਥਾਵਾਚਕਾਂ ਵਲੋਂ ਬਾਬਾ ਰਾਮਦੇਵ ਜੀ ਦੇ ਜੀਵਨ ਅਤੇ ਮਹਿਮਾ ਬਾਰੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਭਾਰੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ |