26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜਲਾਲਾਬਾਦ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੋਂ 5.8 ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

Ad Position 21
No active advertisement
ਅਜੀਤ ਡੈਸਕ 13-03-2026
ਜਲਾਲਾਬਾਦ, 12 ਮਾਰਚ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤੋਂ 5 ਕਿੱਲੋ800 ਗਰਾਮ ਹੈਰੋਇਨ ਅਤੇ 1 ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਜਾਂਚ ਅਧਿਕਾਰੀ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਸਰਹੱਦੀ ਬੀ.ਓ.ਪੀ.ਸੰਤੋਖ ਸਿੰਘ ਵਾਲਾ ਦੇ ਨਜ਼ਦੀਕ ਦੇਰ ਰਾਤ ਪਾਕਿਸਤਾਨ ਵਾਲੀ ਸਾਈਡ ਤੋਂ ਇਕ ਡਰੋਨ ਦੀ ਮੂਵਮੈਂਟ ਭਾਰਤ ਵੱਲ ਹੋਈ ਸੀ¢ ਇਹ ਡਰੋਨ ਹੈਰੋਇਨ ਦੀ ਖੇਪ ਲੈ ਕੇ ਆ ਰਿਹਾ ਸੀ, ਜੋ ਖੇਤਾਂ ਉੱਪਰੋਂ ਗੁਜ਼ਰਦੀਆਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਕਰੈਸ਼ ਹੋ ਗਿਆ ਅਤੇ ਸੜ ਕੇ ਖੇਤ ਵਿਚ ਡਿਗ ਪਿਆ¢ ਸੂਚਨਾ ਮਿਲਣ 'ਤੇ ਪੁਲਿਸ ਅਤੇ ਬੀ.ਐੱਸ.ਐੱਫ਼ ਵਲ਼ੋਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ¢ ਤਲਾਸ਼ੀ ਦੌਰਾਨ ਖੇਤ ਵਿਚੋਂ ਸੜੀ ਹੋਈ ਹਾਲਤ ਵਿਚ 1 ਡਰੋਨ ਅਤੇ 5 ਕਿੱਲੋਗਰਾਮ 800 ਗਰਾਮ ਹੈਰੋਇਨ ਬਰਾਮਦ ਹੋਈ ¢ ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ ਜਲਾਲਾਬਾਦ ਵਿਖੇ ਐਨ.ਡੀ.ਪੀ.ਐੱਸ.ਐਕਟ ਅਤੇ ਏਅਰ ਕਰਾਫ਼ਟ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਢਾਬਾ ਕੋਕਰੀਆਂ 'ਚ ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਨੇ ਨਗਰ ਕੌਂਸਲ ਅਧਿਕਾਰੀ ਨਾਲ ਕੀਤੀ ਮੁਲਾਕਾਤ
Ad Position 24