26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪਿੰਡ ਢਾਬਾ ਕੋਕਰੀਆਂ 'ਚ ਨਰਮੇ ਦੀਆਂ ਛਟੀਆਂ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 13-03-2026
ਅਬੋਹਰ, 12 ਮਾਰਚ (ਵਿਵੇਕ ਹੂੜੀਆ)-ਪਿੰਡ ਢਾਬਾ ਕੋਕਰੀਆਂ ਵਿਚ ਖੇਤੀਬਾੜੀ ਵਿਭਾਗ ਵਲੋਂ ਨਰਮੇ ਦੀਆਂ ਛੱਟੀਆਂ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਮੇ ਦੀ ਗੁਲਾਬੀ ਸੁੰਡੀ ਦਾ ਲਾਰਵਾ ਟੀਂਡਿਆਂ ਵਿਚ ਪਾਇਆ ਜਾਂਦਾ ਹੈ | ਬਾਅਦ ਵਿਚ ਇਹ ਪਤੰਗੇ ਦਾ ਰੂਪ ਧਾਰ ਕੇ ਉੱਡ ਜਾਂਦਾ ਹੈ ਅਤੇ ਅਗਲੀ ਫ਼ਸਲ ਨੂੰ ਨੁਕਸਾਨ ਪਹੁੰਚਾਉਂਦਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀਆਂ ਛੱਟੀਆਂ ਨੂੰ ਖੇਤਾਂ ਵਿਚ ਇਕੱਠਾ ਕਰਕੇ ਝਾੜਿਆ ਜਾਵੇ ਅਤੇ ਟੀਂਡਿਆਂ ਨੂੰ ਨਸ਼ਟ ਕੀਤਾ ਜਾਵੇ | ਇਸ ਤਰ੍ਹਾਂ ਕਰਨ ਨਾਲ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ਅਤੇ ਆਉਣ ਵਾਲੇ ਸੀਜ਼ਨ ਵਿਚ ਨਰਮੇ ਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਮਨਦੀਪ, ਹਰੀਸ਼ ਸਿਆਗ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਕੁਮਾਰ ਹਾਜ਼ਰ ਸਨ | ਇਸ ਤੋਂ ਇਲਾਵਾ ਕਿਸਾਨ ਆਸਾ ਰਾਮ, ਲੂਣਾ ਰਾਮ ਅਤੇ ਅਨਿਲ ਕੁਮਾਰ ਪੂਣੀਆਂ ਸਮੇਤ ਹੋਰ ਕਿਸਾਨ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਈਰਾਨ ਯੁੱਧ ਦੇ ਚਲਦੇ ਗੈਸ ਸਪਲਾਈ ਹੋ ਰਹੀ ਹੈ ਪ੍ਰਭਾਵਿਤ • ਐੱਸ.ਡੀ.ਐਮ.ਨੇ ਕਿਹਾ ਲੋਕ ਘਬਰਾਉਣ ਨਾ ਏਜੰਸੀਆਂ ਕੋਲ ਪੂਰਾ... ਅਗਲੀ ਖ਼ਬਰ ਜਲਾਲਾਬਾਦ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੋਂ 5.8 ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
Ad Position 24