ਜਲਾਲਾਬਾਦ, 12 ਮਾਰਚ (ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਵਿੱਤ ਮੰਤਰੀ ਪੰਜਾਬ ਦੇ ਪੁਰਾਣੀ ਪੈਨਸ਼ਨ ਬਹਾਲ ਕਰਨ ਸੰਬੰਧੀ ਬਿਆਨ ਤੇ ਰੋਸ ਪ੍ਰਗਟ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ,ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ, ਸੂਬਾ ਸਲਾਹਕਾਰ ਪ੍ਰੇਮ ਚਾਵਲਾ, ਟਹਿਲ ਸਿੰਘ ਸਰਾਭਾ, ਸੁਖਜਿੰਦਰ ਸਿੰਘ ਖ਼ਾਨਪੁਰ, ਨਵੀਨ ਸਚਦੇਵਾ, ਗੁਰਪ੍ਰੀਤ ਮਾੜੀ ਮੇਘਾ, ਅੰਮਿ੍ਤਪਾਲ ਬਾਕੀਪੁਰ, ਕੁਲਦੀਪ ਸਿੰਘ ਸਹਿਦੇਵ, ਮਨਦੀਪ ਸਰਥਲੀ, ਸੰਦੀਪ ਮਲੇਰਕੋਟਲਾ ਅਤੇ ਅਮਨਦੀਪ ਸਿੰਘ ਬੁਢਲਾਡਾ ਨੇ ਪੈੱ੍ਰਸ ਨੋਟ ਜਾਰੀ ਕਰਕੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਵਿੱਤ ਮੰਤਰੀ ਪੰਜਾਬ ਦੇ ਬਿਆਨ ਨੂੰ ਮੰਦਭਾਗਾ ਅਤੇ ਅਫ਼ਸੋਸਨਾਕ ਕਰਾਰ ਦਿੱਤਾ ਹੈ¢ ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲ਼ੋਂ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਪੁਰਾਣੀ ਪੈਨਸ਼ਨ ਸਕੀਮ,ਨੂੰ ਬਹਾਲ ਕਰਨ ਸਬੰਧੀ ਵਿਰੋਧੀ ਧਿਰ ਦੇ ਇੱਕ ਵਿਧਾਇਕ ਵਲ਼ੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਕੋਈ ਕਾਹਲੀ ਨਹੀਂ ਹੈ, ਇਸ ਸਬੰਧੀ ਮੁੱਖ ਸਕੱਤਰ ਪੰਜਾਬ ਸਰਕਾਰ ਅਤੇ ਉਨ੍ਹਾਂ ਦੀ ਅਗਵਾਈ ਹੇਠ ਇੱਕ ਕਮੇਟੀ ਬਣੀ ਹੋਈ ਹੈ¢ਇਹ ਕਮੇਟੀ ਸੋਚ ਵਿਚਾਰ ਕਰਨ ਉਪਰੰਤ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਬਾਰੇ ਕੋਈ ਫ਼ੈਸਲਾ ਲਵੇਗੀ¢ਆਗੂਆਂ ਨੇ ਅੱਗੇ ਕਿਹਾ ਕਿ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਸਾਲ 2022 ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹੋਣ ਸਮੇਂ ਮੁਲਾਜ਼ਮਾਂ ਦੇ ਧਰਨਿਆਂ ਵਿਚ Tਸ਼ੌਕ ਨਹੀਂ, ਮਜਬੂਰੀ ਹੈ,ਪੁਰਾਣੀ ਪੈਨਸ਼ਨ ਜ਼ਰੂਰੀ ਹੈT ਦੀਆਂ ਤਖ਼ਤੀਆਂ ਚੁੱਕ ਕੇ ਸ਼ਾਮਲ ਹੁੰਦੇ ਰਹੇ ਹਨ¢ ਆਗੂਆਂ ਨੇ ਇਹ ਵੀ ਅਫ਼ਸੋਸ ਪ੍ਰਗਟ ਕੀਤਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵਲ਼ੋਂ ਲਗਭਗ ਚਾਰ ਸਾਲ ਪਹਿਲਾਂ ਮਿਤੀ 21 ਅਕਤੂਬਰ 2022 ਨੂੰ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਪ੍ਰਵਾਨਗੀ ਅਨੁਸਾਰ ਮਿਤੀ 18 ਨਵੰਬਰ 2022 ਨੂੰ ਇੱਕ ਲੰਗੜਾ ਜਿਹਾ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ ਜੋ ਅੱਜ ਤੱਕ ਲਾਗੂ ਨਹੀਂ ਹੋ ਸਕਿਆ¢ ਆਗੂਆਂ ਨੇ ਇਹ ਵੀ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੇ ਦਿਨੀਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ¢ਆਗੂਆਂ ਨੇ ਕਿਹਾ ਕਿ ਹੁਕਮਰਾਨ ਸਰਕਾਰ ਨੂੰ ਝੂਠ ਮਾਰਨੇ ਤੁਰੰਤ ਬੰਦ ਕਰਨੇ ਚਾਹੀਦੇ ਹਨ ਅਤੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਆਦਿ ਕੀਤੇ ਗਏ ਸਾਰੇ ਵਾਅਦੇ ਤੁਰੰਤ ਪੂਰੇ ਕਰਨੇ ਚਾਹੀਦੇ ਹਨ¢ ਉਨ੍ਹਾਂ ਪੈੱ੍ਰਸ ਨੋਟ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਅਧਿਆਪਕਾਂ ਨੂੰ ਸੰਘਰਸ਼ ਕਰਦੇ ਸਮੇਂ ਤਖ਼ਤੀ ਫੜ ਕੇ ਪੁਰਾਣੀ ਪੈਨਸ਼ਨ ਦੇ ਹੱਕ ਵਿਚ ਬੈਠੇ ਹੋਏ ਤਸਵੀਰ ਵੀ ਜਾਰੀ ਕੀਤਾ¢