25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਮਾਰਗ ਦਰਸ਼ਨ ਪ੍ਰੋਗਰਾਮ ਆਯੋਜਿਤ <br/>

Ad Position 21
No active advertisement
ਅਜੀਤ ਡੈਸਕ 28-03-2026
ਅਬੋਹਰ,27 ਮਾਰਚ (ਵਿਵੇਕ ਹੂੜੀਆ)-ਹਨੂਮਾਨਗੜ੍ਹ ਰੋਡ ਸਥਿਤ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇਕ ਵਿਸ਼ੇਸ਼ ਮਾਰਗ ਦਰਸ਼ਨ ਪ੍ਰੋਗਰਾਮ ਉਲੀਕਿਆ ਗਿਆ | ਇਸ ਪ੍ਰੋਗਰਾਮ ਵਿਚ ਬਠਿੰਡਾ ਤੋਂ ਅੱਡਾ 24 ਘੰਟੇ ਸਮੂਹ ਦੇ ਮਾਹਿਰ ਮੈਤਰੀ ਗਰਗ, ਮਨਪ੍ਰੀਤ ਕੌਰ, ਅਮਨਦੀਪ ਸਿੰਘ ਅਤੇ ਪੂਜਾ ਸਿੰਗਲਾ ਨੇ ਸ਼ਿਰਕਤ ਕੀਤੀ | ਮਾਹਿਰਾਂ ਨੇ ਵਿਦਿਆਰਥੀਆਂ ਨੂੰ ਵਿਸ਼ਾ ਚੋਣ ਅਤੇ ਮਾਸਟਰ ਟਰੇਨਰ ਦੀ ਭੂਮਿਕਾ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਮੌਜੂਦਾ ਦੌਰ ਵਿਚ ਸਮਾਰਟ ਲਰਨਿੰਗ ਬਹੁਤ ਜ਼ਰੂਰੀ ਹੈ | ਵਿਦਿਆਰਥੀਆਂ ਨੂੰ ਯੂ ਟਿਊਬ ਦੇ ਵਿੱਦਿਅਕ ਲੈਕਚਰਾਂ ਦੀ ਵਰਤੋਂ ਕਰਨ, ਸਿਲੇਬਸ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕਰਨ ਅਤੇ ਨਿਯਮਤ ਰਿਵੀਜ਼ਨ ਕਰਨ ਦੀ ਸਲਾਹ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੱਢੀਆਂ ਜਾ ਰਹੀਆਂ ਭਰਤੀਆਂ ਦਾ ਲਾਭ ਲੈਣ ਲਈ ਪੂਰੀ ਲਗਨ ਅਤੇ ਅਨੁਸ਼ਾਸਨ ਨਾਲ ਤਿਆਰੀ ਕਰਨੀ ਚਾਹੀਦੀ ਹੈ | ਇਸ ਮੌਕੇ ਕਾਲਜ ਦੀ ਐੱਚ.ਓ.ਡੀ. ਡਾ.ਨੀਤੂ ਉਪਵੇਜਾ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਸਮਾਂ ਪ੍ਰਬੰਧਨ, ਸਵੇਰੇ ਜਲਦੀ ਉੱਠਣ ਅਤੇ ਸਰੀਰਕ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਚੰਗੀਆਂ ਆਦਤਾਂ ਅਤੇ ਨਿਰੰਤਰ ਅਭਿਆਸ ਹੀ ਸਫਲਤਾ ਦੀ ਕੁੰਜੀ ਹੈ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਉਤਸ਼ਾਹਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਬੰਬੇ ਇੰਸਟੀਚਿਊਟ ਵਿਖੇ ਐਤਵਾਰ ਨੂੰ ਲੱਗੇਗਾ ਮੁਫ਼ਤ ਕੈਂਸਰ ਜਾਗਰੂਕਤਾ ਤੇ ਜਾਂਚ ਕੈਂਪ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਤਕਸੀਮ <br/>
Ad Position 24