25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅਬੋਹਰ 'ਚ ਆਵਾਰਾ ਕੁੱਤਿਆਂ ਦਾ ਕਹਿਰ, 1 ਸਾਲ ਦੇ ਮਾਸੂਮ 'ਤੇ ਕੀਤਾ ਹਮਲਾ, ਹਾਲਤ ਗੰਭੀਰ <br/>

Ad Position 21
No active advertisement
ਅਜੀਤ ਡੈਸਕ 28-03-2026
ਅਬੋਹਰ,27 ਮਾਰਚ (ਵਿਵੇਕ ਹੂੜੀਆ)-ਸ਼ਹਿਰ ਵਿਚ ਆਵਾਰਾ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲੇ ਵਿਚ ਸ਼ੁੱਕਰਵਾਰ ਸਵੇਰੇ ਸਰਾਭਾ ਨਗਰ ਦੀ ਗਲੀ ਨੰਬਰ 4 ਵਿਚ ਇਕ ਆਵਾਰਾ ਕੁੱਤੇ ਨੇ 1 ਸਾਲ ਦੇ ਮਾਸੂਮ ਬੱਚੇ 'ਤੇ ਹਮਲਾ ਕਰ ਦਿੱਤਾ | ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਬੱਚੇ ਦੀ ਪਛਾਣ ਅਰਮਾਨ ਵਜੋਂ ਹੋਈ ਹੈ | ਪਰਿਵਾਰ ਨੇ ਦੱਸਿਆ ਕਿ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ, ਜਦੋਂ ਅਚਾਨਕ ਇਕ ਕੁੱਤੇ ਨੇ ਉਸ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਨੋਚ ਲਿਆ | ਬੱਚੇ ਦੀਆਂ ਚੀਕਾਂ ਸੁਣ ਕੇ ਮੌਕੇ 'ਤੇ ਪਹੁੰਚੇ ਮਾਤਾ-ਪਿਤਾ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਕੁੱਤੇ ਦੇ ਚੰੁਗਲ ਤੋਂ ਛੁਡਾਇਆ | ਘਟਨਾ ਤੋਂ ਤੁਰੰਤ ਬਾਅਦ ਬੱਚੇ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ | ਡਾਕਟਰਾਂ ਅਨੁਸਾਰ ਬੱਚੇ ਦੇ ਚਿਹਰੇ 'ਤੇ ਡੂੰਘੇ ਜ਼ਖ਼ਮ ਹਨ ਅਤੇ ਉਸ ਨੂੰ ਤਿੰਨ ਟਾਂਕੇ ਲਗਾਏ ਗਏ ਹਨ | ਫ਼ਿਲਹਾਲ ਉਹ ਮਾਹਿਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹੈ | ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਐਂਟੀ-ਰੇਬੀਜ਼ ਵੈਕਸੀਨ ਦੀ ਕੋਈ ਕਮੀ ਨਹੀਂ ਹੈ | ਹੈਰਾਨੀ ਦੀ ਗੱਲ ਹੈ ਕਿ ਪਿਛਲੇ ਦੋ ਦਿਨਾਂ ਵਿਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬੱਚਿਆਂ, ਅÏਰਤਾਂ ਅਤੇ ਬਜ਼ੁਰਗਾਂ ਸਮੇਤ 100 ਤੋਂ ਵੱਧ ਲੋਕ ਕੁੱਤਿਆਂ ਦਾ ਸ਼ਿਕਾਰ ਹੋ ਚੁੱਕੇ ਹਨ | ਸਥਾਨਕ ਨਿਵਾਸੀਆਂ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦ ਸਥਾਈ ਹੱਲ ਕੱਢਿਆ ਜਾਵੇ | ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਛੋਟੇ ਬੱਚਿਆਂ ਨੂੰ ਘਰ ਤੋਂ ਬਾਹਰ ਇਕੱਲੇ ਨਾ ਜਾਣ ਦੇਣ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਸੈਦੋ ਕੇ ਉਤਾੜ 'ਚ ਲੋਕਾਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਅਬੋਹਰ ਦੇ ਬੰਬੇ ਇੰਸਟੀਚਿਊਟ ਵਿਖੇ ਐਤਵਾਰ ਨੂੰ ਲੱਗੇਗਾ ਮੁਫ਼ਤ ਕੈਂਸਰ ਜਾਗਰੂਕਤਾ ਤੇ ਜਾਂਚ ਕੈਂਪ <br/>
Ad Position 24