23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪਿੰਡ ਸਿੰਘੇ ਵਾਲਾ ਚ ਮਹਿਲਾ ਸਸ਼ਕਤੀਕਰਨ ਟਰੇਨਿੰਗ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 28-03-2026
ਮੰਡੀ ਲਾਧੂਕਾ, 27 ਮਾਰਚ(ਮਨਪ੍ਰੀਤ ਸਿੰਘ ਸੈਣੀ)-ਸਿੰਘੇਵਾਲਾ ਪਿੰਡ ਵਿਚ ਆਰ.ਜੀ.ਆਰ ਸੈੱਲ ਵਲੋਂ ਪਰਾਣਾ ਪ੍ਰੋਜੈਕਟ ਦੇ ਤਹਿਤ ਮਹਿਲਾ ਸਸ਼ਕਤੀਕਰਨ ਟਰੇਨਿੰਗ ਕੈਂਪ ਲਗਾਇਆ ਗਿਆ¢ਇਸ ਕੈਂਪ ਦੌਰਾਨ ਮਹਿਲਾਵਾਂ ਨੂੰ ਘਰੇਲੂ ਤੌਰ 'ਤੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੰਤੁਲਿਤ ਪੋਸ਼ਣ ਬਾਰੇ ਵੀ ਜਾਗਰੂਕ ਕੀਤਾ ਗਿਆ¢ ਇਸ ਤੋਂ ਇਲਾਵਾ ਫ਼ਸਲਾਂ ਦੀਆਂ ਅਵਸ਼ੇਸ਼ਾਂ ਨੂੰ ਸਾੜਨ ਦੇ ਨੁਕਸਾਨ ਪੈਣ ਵਾਲੇ ਪ੍ਰਭਾਵਾਂ ਬਾਰੇ ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗ ਮਹਿਲਾਵਾਂ ਬਾਰੇ ਵੀ ਦੱਸਿਆ ਗਿਆ ਤੇ ਨਾਲ ਹੀ ਸਮੂਹਿਕ ਸਿਹਤ ਅਤੇ ਖ਼ੁਸ਼ਹਾਲੀ ਬਾਰੇ ਵੀ ਗੱਲਬਾਤ ਕੀਤੀ ਗਈ¢ ਇਸ ਦੌਰਾਨ ਮਹਿਲਾਵਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ¢ ਪ੍ਰੋਗਰਾਮ ਦੇ ਅੰਤ 'ਤੇ ਮਹਿਲਾਵਾਂ ਨੂੰ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੇ ਬੀਜ ਕਿੱਟਾਂ ਵੀ ਵੰਡੀਆਂ ਗਈਆਂ¢ਇਸ ਮੌਕੇ 'ਤੇ ਪਿੰਡ ਦੇ ਸਰਪੰਚ ਕੁਲਵਿੰਦਰ ਕੌਰ, ਕੁਲਦੀਪ ਸਿੰਘ ਫ਼ੌਜੀ, ਸੁਰਜੀਤ ਸਿੰਘ, ਇਕਬਾਲ ਸਿੰਘ, ਮੇਜਰ ਸਿੰਘ, ਜਗਦੀਪ ਸਿੰਘ, ਸਤਨਾਮ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾ ਸਿਮਰਨ ਕੌਰ ਨੇ 45ਵੀਂ ਰਾਸ਼ਟਰੀ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿ... ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24