ਹੈਰੋਇਨ ਸਮੇਤ ਨੌਜਵਾਨ ਕਾਬੂ
ਅਜੀਤ ਡੈਸਕ
28-03-2026
ਅਬੋਹਰ, 27 ਮਾਰਚ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਮਨਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਉਸਮਾਨ ਖੇੜਾ ਤੋਂ ਪਿੰਡ ਕੱਲਰ ਖੇੜਾ ਵੱਲ ਗਸ਼ਤ 'ਤੇ ਜਾ ਰਹੇ ਹਨ ਤਾਂ ਰਸਤੇ ਵਿਚ ਇਕ ਨੌਜਵਾਨ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਝਾੜੀਆਂ ਵੱਲ ਵੜ ਗਿਆ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੂੰ ਕਾਬੂ ਕਰ ਉਸ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 50 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਸੁਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ 4 ਬੀ, (ਵੱਡੀ ਪੱਕੀ) ਤਹਿਸੀਲ ਹਿੰਦੁਮਲਕੋਟ, ਜ਼ਿਲ੍ਹਾ ਗੰਗਾਨਗਰ (ਰਾਜਸਥਾਨ) ਵਜੋਂ ਹੋਈ | ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਸੁਰਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |