22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 28-03-2026
ਜਲਾਲਾਬਾਦ, 27 ਮਾਰਚ(ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਪਿੰਡ ਸੋਹਣਾ ਸਾਂਦੜ ਨੂੰ ਜਾਂਦੇ ਰੋਡ ਪਰ ਗਸ਼ਤ ਵਾ ਚੈਕਿੰਗ ਲਈ ਰਵਾਨਾ ਸੀ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਕੇ ਖਿਸਕਣ ਲੱਗਿਆ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁਹੰਮਦੇ ਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਤਾਪਮਾਨ ਦੇ ਵਾਧੇ ਨਾਲ ਬਦਲਣ ਲੱਗਿਆ ਕਣਕਾਂ ਦਾ ਰੰਗ <br/>
Ad Position 24