22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-03-2026
ਗੁਰੂਹਰਸਹਾਏ, 27 ਮਾਰਚ(ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂ ਹਰਸਹਾਏ ਵਲੋਂ ਇਲਾਕਾ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਪਿੰਡ ਛਾਂਗਾ ਰਾਏ ਵਿਖੇ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੀਆਂ ਸਰਗਰਮੀਆਂ ਬਾਰੇ ਮਜ਼ਦੂਰ ਆਗੂਆਂ ਨਾਲ ਵਿਸਥਾਰਪੂਰਬਕ ਰਿਪੋਰਟ ਸਾਂਝੀ ਕੀਤੀ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਮੋਠਾਂਵਾਲਾ ਨੇ ਦੱਸਿਆ ਕਿ ਗੁਰੂਹਰਸਹਾਏ ਇਲਾਕੇ ਵਿਚ ਮਜ਼ਦੂਰਾਂ ਦੇ ਮਸਲਿਆਂ 'ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਯੂਨੀਅਨ ਨੂੰ ਮਜ਼ਬੂਤ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਪਹਿਲੀ ਮਈ ਦੇ ਕੌਮਾਂਤਰੀ ਮਜ਼ਦੂਰ ਦਿਹਾੜੇ ਅਤੇ 24 ਮਈ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਸਾਮਰਾਜੀ ਦਹਿਸ਼ਤਗਰਦੀ ਵਿਰੋਧੀ ਇਨਕਲਾਬੀ ਨਾਟਕ ਮੇਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਪਿੰਡਾਂ ਵਿੱਚ ਫ਼ੰਡ ਇਕੱਠਾ ਕਰਨ ਅਤੇ ਲਗਾਤਾਰ ਮੀਟਿੰਗਾਂ ਕਰਨ ਦੀ ਰੂਪਰੇਖਾ ਵੀ ਤਿਆਰ ਕੀਤੀ ਗਈ | ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਨੂੰ ਘੱਟ ਰੇਟ 'ਤੇ ਸਾਂਝੇ ਤੌਰ 'ਤੇ ਲੈਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਲਾਕਾ ਟੀਮ ਦੀ ਸਥਿਤੀ ਦਾ ਵੀ ਗੰਭੀਰਤਾ ਨਾਲ ਜਾਇਜ਼ਾ ਲਿਆ ਗਿਆ | ਮੀਟਿੰਗ ਵਿਚ ਹਾਜ਼ਰ ਮਜ਼ਦੂਰ ਆਗੂਆਂ ਨੇ ਭਗਵੰਤ ਮਾਨ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦੇ ਹੋਏ ਅਮਰੀਕੀ ਸਾਮਰਾਜਵਾਦੀ ਨੀਤੀਆਂ ਅਤੇ ਦੇਸ਼ ਅੰਦਰ ਫ਼ਿਰਕੂ ਤਾਕਤਾਂ ਵਲੋਂ ਕੀਤੇ ਜਾ ਰਹੇ ਹਮਲਿਆਂ ਦਾ ਡਟਵਾਂ ਵਿਰੋਧ ਕੀਤਾ | ਇਸ ਮੌਕੇ ਕੁਲਵਿੰਦਰ ਸਿੰਘ, ਸੰਦੀਪ ਸਿੰਘ, ਇੰਦਰਜੀਤ ਸਿੰਘ ਕ੍ਰਾਂਤੀ ਅਤੇ ਛਾਂਗਾ ਰਾਏ ਦੇ ਛਿੰਦਰ ਸਿੰਘ ਸਮੇਤ ਹੋਰ ਮਜ਼ਦੂਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੇਅਰ ਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਕੇਸ 'ਚ ਬਾਕੀ ਰਹਿੰਦੇ ਦੋਸ਼ੀਆਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ-ਭ... ਅਗਲੀ ਖ਼ਬਰ ਬੀ.ਐਲ.ਓਜ਼ ਨੂੰ ਵੱਧ ਵੱਧ ਤੋਂ ਸਹਿਯੋਗ ਦਿੱਤਾ ਜਾਵੇ-ਰਾਜਨ ਢਲ
Ad Position 24