ਜ਼ੀਰਾ, 27 ਮਾਰਚ(ਪ੍ਰਤਾਪ ਸਿੰਘ ਹੀਰਾ)-ਪਿਛਲੇ ਦਿਨੀਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਦੁਖੀ ਹੋ ਕੇ ਆਤਮਹੱਤਿਆ ਕਰ ਚੁੱਕੇ ਵੇਅਰ ਹਾਊਸ ਦੇ ਡੀ.ਐਮ ਗਗਨਦੀਪ ਸਿੰਘ ਰੰਧਾਵਾ ਦੇ ਕੇਸ ਵਿਚ ਬਾਕੀ ਰਹਿੰਦੇ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕੀਤਾ ਜਾਵੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਦੇ ਪੰਜਾਬ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਮੰਤਰੀ ਦੀ ਗਿ੍ਫ਼ਤਾਰੀ ਹੋ ਚੁੱਕੀ ਹੈ ਪਰ ਇਸ ਮਾਮਲੇ ਦੇ ਦੋ ਤਿੰਨ ਦੋਸ਼ੀ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਉਹਨਾਂ ਕਿਹਾ ਕਿ ਲੋਕਾਂ ਨੇ ਚਾਰ ਸਾਲ ਬਾਅਦ ਵੀ ਕੋਈ ਬਦਲਾਅ ਨਹੀਂ ਵੇਖਿਆ ਕਿਉਂਕਿ ਪੰਜਾਬ ਦੇ ਮੁਲਾਜ਼ਮ ਕਿਰਤੀ ਲੋਕ ਮਜ਼ਦੂਰ ਪਹਿਲਾਂ ਹੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ | ਇਸ ਮੌਕੇ ਉਹਨਾਂ ਦੇ ਨਾਲ ਫੈਡਰੇਸ਼ਨ ਦੇ ਮੀਤ ਪ੍ਰਧਾਨ ਪੰਜਾਬ ਲਖਬੀਰ ਸਿੰਘ ਸੁੱਖੇਵਾਲਾ, ਪੈਨਸ਼ਨਰਜ਼ ਆਗੂ ਮੋਹਣ ਸਿੰਘ ਗਾਦੜੀ ਵਾਲਾ, ਹਰਬੰਸ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ |