ਮੱਲਾਂਵਾਲਾ, 27 ਮਾਰਚ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਇਕਾਈ ਦੀ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਖਾਸ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਜਥੇਬੰਦੀ ਦੇ ਢਾਂਚੇ ਨੂੰ ਮਜ਼ਬੂਤ ਕਰਨ, ਇਕਾਈਆਂ ਦੀਆਂ ਚੋਣਾਂ ਨੂੰ ਰੀਨਿਊ ਕਰਨ ਅਤੇ ਆਉਣ ਵਾਲੀਆਂ ਜੋਨ ਪੱਧਰੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ, ਲੰਮੇ ਸਮੇਂ ਤੋਂ ਲਟਕ ਰਹੇ ਪੁਲਿਸ ਨਾਲ ਸੰਬੰਧਿਤ ਮਸਲਿਆਂ 'ਤੇ ਵੀ ਗੰਭੀਰ ਚਰਚਾ ਹੋਈ | ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਜੋਨ ਪੱਧਰ 'ਤੇ ਤਿਆਰੀਆਂ ਕੀਤੀਆਂ ਜਾਣਗੀਆਂ ਅਤੇ ਅਪ੍ਰੈਲ ਦੇ ਪਹਿਲੇ ਹਫ਼ਤੇ ਐਸ.ਐਸ.ਪੀ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਝੂਠੇ ਪਰਚੇ ਅਤੇ ਪਰਾਲੀ ਸਾੜਨ ਨਾਲ ਸੰਬੰਧਿਤ ਨਾਜਾਇਜ਼ ਕੇਸ ਰੱਦ ਨਹੀਂ ਕੀਤੇ ਜਾਂਦੇ, ਧਰਨਾ ਜਾਰੀ ਰਹੇਗਾ | ਇਸ ਮੀਟਿੰਗ ਵਿਚ ਧਰਮ ਸਿੰਘ ਸਿੱਧੂ, ਰਣਜੀਤ ਸਿੰਘ ਖੱਚਰ ਵਾਲਾ, ਅਮਨਦੀਪ ਸਿੰਘ, ਹਰਫੂਲ ਸਿੰਘ, ਸੁਲਵਿੰਦਰ ਸਿੰਘ, ਸੁਰਜੀਤ ਸਿੰਘ, ਰਸ਼ਪਾਲ ਸਿੰਘ, ਗੁਰਮੁਖ ਸਿੰਘ, ਵੀਰ ਸਿੰਘ, ਅਜਮੇਰ ਸਿੰਘ, ਸੁਖਦੇਵ ਸਿੰਘ, ਮਸਾਂ ਸਿੰਘ, ਗੁਰਮੇਲ ਸਿੰਘ ਬੱਗਾ, ਅਵਤਾਰ ਸਿੰਘ, ਕੇਵਲ ਸਿੰਘ, ਮੰਗਲ ਸਿੰਘ, ਗੁਰਦਿਆਲ ਸਿੰਘ, ਗੁਰਬਖ਼ਸ਼ ਸਿੰਘ, ਡਾ. ਗੁਰਨਾਮ ਅਤੇ ਗੁਰਭੇਜ ਸਿੰਘ ਸਮੇਤ ਕਈ ਆਗੂ ਮੌਜੂਦ ਸਨ |