10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਔਰਤ ਸਮੇਤ ਚਾਰ ਜਾਣਿਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ <br/>

Ad Position 21
No active advertisement
ਅਜੀਤ ਡੈਸਕ 29-03-2026
ਮਮਦੋਟ, 28 ਮਾਰਚ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਥਾਣਾ ਮੁਖੀ ਮਮਦੋਟ ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਦੀ ਸਖ਼ਤੀ ਦੇ ਚੱਲਦਿਆਂ ਪੁਲਿਸ ਵਲੋਂ ਦੋ ਵੱਖ ਵੱਖ ਥਾਵਾਂ ਤੋਂ ਔਰਤ ਸਮੇਤ ਚਾਰ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਵਾਈ ਕੇ ਰੋਡ 'ਤੇ ਸ਼ਮਸ਼ਾਨ ਘਾਟ ਕੋਲੋਂ ਰਾਜ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਈਸਾ ਪੰਜ ਗਰਾਈ ਥਾਣਾ ਗੁਰੂਹਰਸਹਾਏ ਅਤੇ ਪਰਮਜੀਤ ਕੌਰ ਪਤਨੀ ਪਿੱਪਲ ਸਿੰਘ ਵਾਸੀ ਪਿੰਡ ਸਵਾਈ ਕੇ ਭੋਖੜੀ ਨੂੰ 20 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗਹਿਣਾ ਰਾਮ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਦਾਣਾ ਮੰਡੀ ਮਮਦੋਟ ਤੋਂ ਲਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਗਾਮੇ ਵਾਲਾ ਅਤੇ ਅੰਗਰੇਜ਼ ਸਿੰਘ ਉਰਫ਼ ਰਾਣਾ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਕੜਮਾ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਉਹਨਾਂ ਦੱਸਿਆ ਕਿ ਕਾਬੂ ਕੀਤੇ ਚਾਰਾਂ ਜਣਿਆਂ ਖ਼ਿਲਾਫ਼ ਮੁਕੱਦਮੇ ਦਰਜ਼ ਕਰ ਲਏ ਗਏ ਹਨ ਅਤੇ ਹੋਰ ਪੁੱਛਗਿੱਛ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਹਰਮਿੰਦਰ ਸਿੰਘ ਗੁੰਬਰ ਦੇ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਸੜਕ ਹਾਦਸੇ 'ਚ ਬੱਚੀ ਸਮੇਤ 4 ਜਣੇ ਗੰਭੀਰ ਜ਼ਖ਼ਮੀ <br/>
Ad Position 24