10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਬੱਲੂਆਣਾ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 29-03-2026
ਬੱਲੂਆਣਾ, 28 ਮਾਰਚ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਹਲਕੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੂਰੇ ਸਾਲ ਦੀ ਕਾਰਗੁਜ਼ਾਰੀ ਸਾਂਝੀ ਕੀਤੀ ਗਈ | ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਤੋ ਗੰੁਨੋ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ, ਸਰਕਾਰੀ ਹਾਈ ਸਕੂਲ ਮਲੂਕਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਬਣ, ਸਰਕਾਰੀ ਪ੍ਰਾਇਮਰੀ ਸਕੂਲ ਸੀਤੋ ਗੰੁਨੋ੍ਹ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਬਜੀਦਪੁਰ ਭੋਮਾ, ਸਰਕਾਰੀ ਪ੍ਰਾਇਮਰੀ ਸਕੂਲ ਮੋਡੀ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਮੋਡੀ ਖੇੜਾ ਅਤੇ ਸਰਕਾਰੀ ਮਿਡਲ ਸਕੂਲ ਚੱਕ ਮੋਡੀ ਖੇੜਾ ਵਿਖੇ ਸਕੂਲ ਮੁਖੀਆਂ ਦੀ ਹਾਜ਼ਰੀ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਸਮੇਂ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦਾ ਨਤੀਜਾ ਅਤੇ ਪੂਰੇ ਸਾਲ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪਹਿਲੇ ਤਿੰਨ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀਆਂ ਨੇ ਸੰਬੋਧਨ ਕਰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਸਮੇਂ ਸਕੂਲ ਮੁਖੀ ਗਗਨਦੀਪ ਸਿੰਘ, ਜਗਦੀਸ਼ ਚੰਦਰ, ਮੈਡਮ ਜਯੋਤੀ ਬਤਰਾ, ਵਿਨੋਦ ਕੁਮਾਰ ਡੁੱਡੀ, ਮੈਡਮ ਦੀਪਿਕਾ ਠਾਕੁਰ, ਮੈਡਮ ਕਮਲੇਸ਼ ਰਾਣੀ, ਭੂਪ ਰਾਮ ਭਾਟੀ, ਮਨਮੋਹਨ, ਪ੍ਰਗਟ ਸਿੰਘ, ਰਤਨ ਭੂਸ਼ਨ, ਮੈਡਮ ਫੂਲਵਤੀ, ਰਾਜੀਵ ਸਿਡਾਨਾ, ਸੁਭਾਸ਼ ਨੈਨ, ਮੈਡਮ ਜਸਕਰਨ ਕੌਰ, ਦਿਨੇਸ਼ ਡੇਲੂ, ਮੈਡਮ ਰਿਤੂ ਸਚਦੇਵਾ, ਸੁਖਮੰਦਰ ਸਿੰਘ ਅਤੇ ਉਕਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਭਾਰਤੀ ਸੈਨਾ ਵਲੋਂ ਪ੍ਰਚਾਰ ਵੈਨ ਰਾਹੀਂ ਭਰਤੀ ਜਾਗਰੂਕਤਾ ਅਭਿਆਨ ਚਲਾਇਆ ਅਗਲੀ ਖ਼ਬਰ ਚੋਰਾਂ ਨੇ ਘਰ 'ਚੋਂ ਸੋਨਾ ਤੇ ਨਕਦੀ ਕੀਤੀ ਚੋਰੀ
Ad Position 24