10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਫ਼ਾਜ਼ਿਲਕਾ 'ਚ ਦਿਨ-ਦਿਹਾੜੇ ਘਰ 'ਚੋਂ ਗੈਸ ਸਿਲੰਡਰ ਚੋਰੀ

Ad Position 21
No active advertisement
ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਸ਼ਹਿਰ ਦੀ ਗ਼ਰੀਬ ਚੰਦ ਧਰਮਸ਼ਾਲਾ ਨੇੜਲੀ ਗਲੀ ਵਿਚ ਚੋਰੀ ਦੀ ਇਕ ਅਹਿਮ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦਿਨ-ਦਿਹਾੜੇ ਇਕ ਘਰ ਵਿਚ ਦਾਖਲ ਹੋ ਕੇ ਗੈੱਸ ਸਿਲੰਡਰ ਚੋਰੀ ਕਰ ਲਿਆ | ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ | ਪੀੜਤ ਮਕਾਨ ਮਾਲਕ ਰੁਪੇਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਲੀ ਵਿਚੋਂ ਲੰਘੇ | ਉਨ੍ਹਾਂ ਨੇ ਪਹਿਲਾਂ ਘਰ ਦੀ ਰੇਕੀ ਕੀਤੀ ਅਤੇ ਜਦੋਂ ਉਨ੍ਹਾਂ ਨੂੰ ਲੱਗਿਆ ਕਿ ਕੋਈ ਦੇਖ ਨਹੀਂ ਰਿਹਾ ਤਾਂ ਇਕ ਨੌਜਵਾਨ ਮੋਟਰਸਾਈਕਲ ਸਟਾਰਟ ਕਰਕੇ ਬਾਹਰ ਖੜ੍ਹਾ ਰਿਹਾ ਅਤੇ ਦੂਜਾ ਤੁਰੰਤ ਘਰ ਦੇ ਅੰਦਰ ਵੜ ਕੇ ਸਿਲੰਡਰ ਚੁੱਕ ਲਿਆਇਆ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ | ਰੁਪੇਸ਼ ਬਾਂਸਲ ਵਲੋਂ ਇਸ ਮਾਮਲੇ ਦੀ ਸ਼ਿਕਾਇਤ ਸਥਾਨਕ ਪੁਲਿਸ ਨੂੰ ਕਰ ਦਿੱਤੀ ਗਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ ਮਲਟੀਪਰਪਜ਼ ਸਿਹਤ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਭਾਰਤੀ ਸੈਨਾ ਵਲੋਂ ਪ੍ਰਚਾਰ ਵੈਨ ਰਾਹੀਂ ਭਰਤੀ ਜਾਗਰੂਕਤਾ ਅਭਿਆਨ ਚਲਾਇਆ
Ad Position 24