30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁਆਵਜ਼ੇ ਸੰਬੰਧੀ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 03-04-2026
ਅਬੋਹਰ, 2 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਕਰੀਬ ਅੱਧਾ ਦਰਜਨ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਦੇ ਮਾਰਫ਼ਤ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਦੇ ਹੋਏ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਦੇ ਕਈ ਪਿੰਡਾਂ ਵਿਚ ਬਹੁਤ ਭਾਰੀ ਗੜੇਮਾਰੀ ਹੋਈ ਹੈ | ਜਿਸ ਦੇ ਨਾਲ ਕਈ ਪਿੰਡਾਂ ਵਿਚ 70 ਤੋਂ 90 ਫ਼ੀਸਦੀ ਤੱਕ ਕਣਕ ਦੀ ਪੱਕੀ ਫ਼ਸਲ, ਸਰੋਂ੍ਹ, ਬਾਗ਼, ਸਬਜ਼ੀਆਂ ਅਤੇ ਹਰੇ ਚਾਰੇ ਦਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ | ਉਨ੍ਹਾਂ ਮੰਗ ਪੱਤਰ ਮਾਰਫ਼ਤ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਪ੍ਰਭਾਵ ਦੇ ਨਾਲ ਪਿੰਡ ਬੁਰਜ ਮੁਹਾਰ, ਅਬੋਹਰ-1 ਦੇ ਇਲਾਕੇ ਕਰਨੈਲ ਢਾਣੀ, ਸਫ਼ੀਵਾਲੀ ਢਾਣੀ, ਡੰਡਾ ਵਾਲੀ ਢਾਣੀ, ਮਸੀਤ ਢਾਣੀ, ਬੱਲੂਆਣਾ, ਚੰਨਣ ਖੇੜਾ ਭੰਗਾਲਾ ਸਮੇਤ ਇਨ੍ਹਾਂ ਦੇ ਨਾਲ ਲੱਗਦੇ ਪਿੰਡਾਂ ਵਿਚ ਗਿਰਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ 10 ਫ਼ੀਸਦੀ ਦੇ ਹਿਸਾਬ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਖ਼ਰਾਬੇ ਤਹਿਤ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਇਸ ਬਾਬਤ ਉਪ ਮੰਡਲ ਮੈਜਿਸਟਰੇਟ ਦੇ ਬਾਹਰ ਹੋਣ ਕਾਰਨ ਸੁਪਰੀਡੈਂਟ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਅਮਰਜੀਤ ਸਿੰਘ, ਬਘੇਲ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਪਲਵਿੰਦਰ ਸਿੰਘ, ਜਗਮੀਤ ਸਿੰਘ, ਕੁਲਦੀਪ ਸਿੰਘ, ਸੋਹਣ ਸਿੰਘ ਸਮੇਤ ਹੋਰ ਕਈ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੰਗਾਂ ਨੂੰ ਲੈ ਕੇ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਦਿੱਤਾ ਜਾਵੇਗਾ ਵਿਸ਼ਾ... ਅਗਲੀ ਖ਼ਬਰ ਅਬੋਹਰ ਸਰਕਾਰੀ ਹਸਪਤਾਲ 'ਚ ਚੋਰਾਂ ਦੇ ਹੌਸਲੇ ਬੁਲੰਦ, ਦਵਾਈ ਦੀ ਲਾਈਨ 'ਚ ਖੜ੍ਹੇ ਬਜ਼ੁਰਗ ਦੀ ਜੇਬ ਕੱਟੀ
Ad Position 24