30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੰਯੁਕਤ ਕਿਸਾਨ ਮੋਰਚੇ ਵਲੋਂ ਮੰਗਾਂ ਨੂੰ ਲੈ ਕੇ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ

Ad Position 21
No active advertisement
ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ 6 ਅਪ੍ਰੈਲ ਨੂੰ ਡੀ.ਸੀ.ਦਫ਼ਤਰ ਫ਼ਾਜ਼ਿਲਕਾ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਬੀ.ਕੇ.ਯੂ.ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕਰੇ | ਇਸ ਧਰਨੇ ਦੌਰਾਨ ਪੰਜਾਬ ਦੇ ਪਾਣੀਆਂ ਦਾ ਮਸਲਾ, ਐਮ.ਐੱਸ.ਪੀ.ਦੀ ਗਾਰੰਟੀ, ਕਰਜ਼ਾ ਮੁਕਤੀ, ਨਵੀਂ ਖੇਤੀ ਨੀਤੀ, ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਸੋਧ ਬਿੱਲ ਅਤੇ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੁਖਚੈਨ ਸਿੰਘ, ਸੁਰਿੰਦਰ ਢੰਡੀਆਂ ਕੁੱਲ ਹਿੰਦ ਕਿਸਾਨ ਸਭਾ, ਰਮੇਸ਼ ਵਡੇਰਾ ਜਮਹੂਰੀ ਕਿਸਾਨ ਸਭਾ, ਅਮਰੀਕ ਸਿੰਘ ਬੀ.ਕੇ.ਯੂ. ਡਕੌਂਦਾ ਧਨੇਰ ਅਤੇ ਸੁਖਮੰਦਰ ਸਿੰਘ ਬੀ.ਕੇ.ਯੂ. ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਮੁੱਕਣ ਕਿਨਾਰੇ ਹੈ | ਸਰਕਾਰਾਂ ਠੋਸ ਕਦਮ ਚੁੱਕਣ ਦੀ ਬਜਾਏ ਸਿਰਫ਼ ਸਿਆਸੀ ਡਰਾਮੇਬਾਜ਼ੀ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬੀ ਸਭਿਅਤਾ ਨੂੰ ਬਚਾਉਣ ਲਈ ਵੱਡੀ ਲੋਕ ਲਹਿਰ ਖੜ੍ਹੀ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਰਾਜਿੰਦਰ ਸ਼ਰਮਾ ਟੀ.ਐੱਸ.ਯੂ., ਬਖ਼ਤਾਵਰ ਸਿੰਘ ਪੱਲੇਦਾਰ ਯੂਨੀਅਨ, ਮਨਦੀਪ ਸਿੰਘ, ਰਾਜ ਕੌਰ ਚੱਕ ਸੈਦੋ ਕੇ, ਗੁਰਮੀਤ ਸਿੰਘ, ਜਗਸੀਰ ਸਿੰਘ, ਸਤਪਾਲ ਸਿੰਘ ਅਤੇ ਸੁਖਜਿੰਦਰ ਸਿੰਘ ਰਾਜਨ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁਆਵਜ਼ੇ ਸੰਬੰਧੀ ਉਪ ਮੰਡਲ ਮੈਜਿਸਟਰੇਟ ਨੂੰ ਸੌਂਪਿਆ ਮੰਗ ਪੱਤਰ
Ad Position 24