30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਬੜੇ ਹੀ ਭਾਵਪੂਰਨ ਅਤੇ ਪੇ੍ਰਰਨਾਦਾਇਕ ਮਾਹੌਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਵਨ ਪਾਠ ਨਾਲ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ਵਿਚ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ, ਸਗੋਂ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਆਤਮਿਕ ਵਿਕਾਸ ਹੀ ਇਕ ਇਨਸਾਨ ਨੂੰ ਪੂਰਨ ਬਣਾਉਂਦੇ ਹਨ | ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰੂ ਦੀ ਬਾਣੀ ਨਾਲ ਕਰਨ ਨਾਲ ਵਿਦਿਆਰਥੀਆਂ ਵਿਚ ਸਕਾਰਾਤਮਿਕ ਸੋਚ ਅਤੇ ਸਹੀ ਜੀਵਨ ਮੁੱਲਾਂ ਨੂੰ ਅਪਣਾਉਣ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਬਾਣੀ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਆਤਮਿਕ ਵਾਤਾਵਰਨ ਨੇ ਵਿਦਿਆਰਥੀਆਂ ਅੰਦਰ ਨਵੀਂ ਊਰਜਾ ਦਾ ਸੰਚਾਰ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਾਰਿਆਂ ਨੂੰ ਗੁਰੂ ਕਾ ਪ੍ਰਸ਼ਾਦ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਹਰੀਪੁਰਾ ਵਿਖੇ ਹਵਨ ਯੱਗ ਨਾਲ ਸੈਸ਼ਨ ਸ਼ੁਰੂ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੰਗਾਂ ਨੂੰ ਲੈ ਕੇ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਅੱਗੇ ਦਿੱਤਾ ਜਾਵੇਗਾ ਵਿਸ਼ਾ...
Ad Position 24