30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਰਸਾਤ ਕਾਰਨ ਦੂਸ਼ਿਤ ਪਾਣੀ ਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵਧਿਆ

Ad Position 21
No active advertisement
ਸਿਵਲ ਸਰਜਨ ਡਾ. ਕਵਿਤਾ ਸਿੰਘ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਬਰਸਾਤ ਕਾਰਨ ਖੜ੍ਹੇ ਪਾਣੀ ਨਾਲ ਹੈਜ਼ਾ, ਟਾਈਫ਼ਾਈਡ, ਡਾਇਰੀਆ ਅਤੇ ਪੀਲੀਆ ਵਰਗੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ | ਇਸ ਦੇ ਨਾਲ ਹੀ ਇਸ ਮੌਸਮ ਵਿਚ ਮੱਛਰਾਂ ਦੀ ਪੈਦਾਵਾਰ ਹੋਣ ਕਾਰਨ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦਾ ਖ਼ਤਰਾ ਵੀ ਵਧ ਸਕਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਜਾਗਰੂਕ ਹੋਣ ਦੀ ਲੋੜ ਹੈ ਅਤੇ ਆਪਣੇ ਘਰਾਂ ਤੇ ਕੰਮ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਪਾਣੀ ਜਮਾ ਨਹੀਂ ਹੋਣ ਦੇਣਾ ਚਾਹੀਦਾ | ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ.ਸੁਨੀਤਾ ਕੰਬੋਜ ਨੇ ਦੱਸਿਆ ਕਿ ਗਰਮੀ ਅਤੇ ਬਰਸਾਤ ਨੂੰ ਦੇਖਦੇ ਹੋਏ ਸਿਹਤ ਕਰਮਚਾਰੀਆਂ ਵਲੋਂ ਸਰਵੇਖਣ ਅਤੇ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਸਿਹਤ ਵਿਭਾਗ ਨੇ ਅਪੀਲ ਕੀਤੀ ਹੈ ਕਿ ਕੂਲਰਾਂ, ਗਮਲਿਆਂ, ਟੁੱਟੇ-ਭੱਜੇ ਬਰਤਨਾਂ ਅਤੇ ਛੱਤਾਂ 'ਤੇ ਪਏ ਟਾਇਰਾਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਪੰਛੀਆਂ ਦੇ ਪਾਣੀ ਵਾਲੇ ਬਰਤਨਾਂ ਨੂੰ ਰੋਜ਼ਾਨਾ ਸਾਫ਼ ਕੀਤਾ ਜਾਵੇ | ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਾਏ ਜਾਣ ਅਤੇ ਰਾਤ ਨੂੰ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ | ਖਾਣ-ਪੀਣ ਦੀਆਂ ਚੀਜ਼ਾਂ ਨੂੰ ਹਮੇਸ਼ਾ ਢੱਕ ਕੇ ਰੱਖੋ ਅਤੇ ਉਬਾਲ ਕੇ ਜਾਂ ਫ਼ਿਲਟਰ ਕੀਤਾ ਹੋਇਆ ਪਾਣੀ ਹੀ ਪੀਓ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਉਲਟੀ ਜਾਂ ਪੇਟ ਦੀ ਤਕਲੀਫ਼ ਹੋਵੇ, ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਸੰਪਰਕ ਕੀਤਾ ਜਾਵੇ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਅਤਿੰਦਰ ਪਾਲ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਹਵਨ ਯੱਗ ਅਤੇ ਭਜਨ ਗਾਇਣ ਨਾਲ ਨਵੇਂ ਸੈਸ਼ਨ ਦਾ ਆਗਾਜ਼
Ad Position 24