30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਾਂਗਰਸੀ ਆਗੂ ਰਾਜਿੰਦਰ ਕੌਰ ਨੇ ਬੱਲੂਆਣਾ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਲਈ ਕੀਤੀ ਮੁਆਵਜ਼ੇ ਦੀ ਮੰਗ

Ad Position 21
No active advertisement
ਅਜੀਤ ਡੈਸਕ 03-04-2026
ਅਬੋਹਰ, 2 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਬੱਲੂਆਣਾ ਹਲਕੇ ਦੇ ਕਰੀਬ ਅੱਧਾ ਦਰਜਨ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਸੰਬੰਧੀ ਕਾਂਗਰਸ ਪਾਰਟੀ ਦੇ ਬੱਲੂਆਣਾ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਵੇਰਵਾ ਇਕੱਠਾ ਕਰਕੇ ਪੰਜਾਬ ਸਰਕਾਰ ਨੂੰ ਪੀੜਤ ਕਿਸਾਨਾਂ ਲਈ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਬੱਲੂਆਣਾ ਹਲਕੇ ਦੇ ਫ਼ਾਜ਼ਿਲਕਾ ਰੋਡ ਨਾਲ ਲੱਗਦੇ ਪਿੰਡ ਮੰਮੂ ਖੇੜਾ, ਬੁਰਜ ਮੁਹਾਰ, ਬਜੀਦਪੁਰ ਕੱਟਿਆਂਵਾਲੀ, ਡੰਗਰ ਖੇੜਾ, ਕਟੈਹੜਾ ਅਤੇ ਝੂਮਿਆਂ ਵਾਲੀ ਆਦਿ ਪਿੰਡਾਂ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਤਹਿਤ ਅੱਧਾ ਦਰਜਨ ਪਿੰਡਾਂ ਵਿਚ ਕਣਕ ਦੀ ਪੱਕੀ ਫ਼ਸਲ ਅਤੇ ਕਿੰਨੂ ਦੇ ਬਾਗ਼ਾਂ ਦਾ ਭਾਰੀ ਨੁਕਸਾਨ ਹੋਣ ਵਾਲੇ ਪੀੜਤ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਨੇ ਸਰਕਾਰ ਵਲੋਂ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਜਿਸ ਨਾਲ ਪੀੜਤ ਕਿਸਾਨ ਆਪਣਾ ਘਰ ਦਾ ਗੁਜ਼ਾਰਾ ਚਲਾ ਸਕਣ | ਉਨ੍ਹਾਂ ਕਾਂਗਰਸ ਪਾਰਟੀ ਵਲੋਂ ਪੀੜਤ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਦਾ ਵਾਅਦਾ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 'ਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਗੱਡੇ ਝੰਡੇ ਅਗਲੀ ਖ਼ਬਰ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24