30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 'ਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਗੱਡੇ ਝੰਡੇ

Ad Position 21
No active advertisement
ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਖਿਡਾਰੀਆਂ ਨੇ ਪੰਜਾਬ ਜੂਨੀਅਰ ਅਤੇ ਸਬ-ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਨ੍ਹਾਂ ਜੇਤੂ ਖਿਡਾਰੀਆਂ ਦੀ ਵਿਸ਼ੇਸ਼ ਪ੍ਰਾਪਤੀ ਇਹ ਰਹੀ ਕਿ ਭਾਰਤ ਦੌਰੇ 'ਤੇ ਆਏ ਕਿਊਬਾ ਦੇ ਨਾਮਵਰ ਕੋਚ ਜੂਸਤੋ ਡਿਆਜ਼ ਕਾਸਤਰੋ ਨੇ ਖ਼ੁਦ ਇਨ੍ਹਾਂ ਮੁੱਕੇਬਾਜ਼ਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਕੋਚ ਮੋਹਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਵਿਖੇ ਹੋਈ ਪੰਜਾਬ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਕੂਲ ਦੇ ਖਿਡਾਰੀ ਰਾਹੁਲ ਨੇ 52-54 ਕਿੱਲੋ ਭਾਰ ਵਰਗ ਵਿਚ 'ਸਿਲਵਰ ਮੈਡਲ' ਜਿੱਤਿਆ, ਜਦਕਿ ਏਕਮ ਨੇ 60 ਕਿੱਲੋ ਭਾਰ ਵਰਗ ਵਿਚ ਕਾਂਸੇ ਦਾ ਤਗਮਾ ਹਾਸਲ ਕੀਤਾ | ਇਸੇ ਤਰ੍ਹਾਂ ਸਬ-ਜੂਨੀਅਰ ਚੈਂਪੀਅਨਸ਼ਿਪ ਵਿਚ ਸਕੂਲ ਦੀ ਵਿਦਿਆਰਥਣ ਮੰਨਤ ਨੇ 33 ਕਿੱਲੋ ਭਾਰ ਵਰਗ ਵਿਚ ਬਿਹਤਰੀਨ ਖੇਡ ਦਿਖਾਉਂਦੇ ਹੋਏ ਕਾਂਸੇ ਦੇ ਤਗਮੇ 'ਤੇ ਕਬਜ਼ਾ ਕੀਤਾ | ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਪੇਂਡੂ ਖੇਤਰ ਦੇ ਬੱਚਿਆਂ ਵਲੋਂ ਸੂਬਾ ਪੱਧਰ 'ਤੇ ਅਜਿਹੀ ਪ੍ਰਾਪਤੀ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਪੈਦਾ ਕਰਦੀਆਂ ਹਨ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਖਿਡਾਰੀਆਂ ਦੀ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਮਿਹਨਤ ਅਤੇ ਕੋਚ ਦੀ ਯੋਗ ਅਗਵਾਈ ਸਿਰ ਬੰਨਿ੍ਹਆ | ਇਸ ਮੌਕੇ ਸਕੂਲ ਸਟਾਫ਼ ਅਤੇ ਮਾਪਿਆਂ ਨੇ ਜੇਤੂ ਖਿਡਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਇਕ ਦਰਜਨ ਦੇ ਕਰੀਬ ਨੌਜਵਾਨ ਅਕਾਲੀ ਦਲ 'ਚ ਸ਼ਾਮਿਲ, ਹੈਰੀ ਸੰਧੂ ਨੇ ਕੀਤਾ ਸ਼ਾਮਿਲ ਅਗਲੀ ਖ਼ਬਰ ਕਾਂਗਰਸੀ ਆਗੂ ਰਾਜਿੰਦਰ ਕੌਰ ਨੇ ਬੱਲੂਆਣਾ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਲਈ ਕੀਤੀ ਮੁਆਵਜ਼ੇ ਦੀ ਮੰਗ
Ad Position 24