30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਚ ਨਵੇਂ ਵਿੱਦਿਅਕ ਸੈਸ਼ਨ ਦਾ ਸ਼ਾਨਦਾਰ ਆਗਾਜ਼

Ad Position 21
No active advertisement
ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ | ਸਕੂਲ ਦੇ ਪਹਿਲੇ ਦਿਨ ਵਿਦਿਆਰਥੀਆਂ ਵਿਚ ਇਕ ਵੱਖਰਾ ਹੀ ਉਤਸ਼ਾਹ ਅਤੇ ਰੌਣਕ ਦੇਖਣ ਨੂੰ ਮਿਲੀ | ਵਿਦਿਆਲਿਆ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪਿ੍ੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ |
ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸੈਸ਼ਨ ਦੇ ਪਹਿਲੇ ਦਿਨ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਸਿੱਖਿਆ ਪ੍ਰਤੀ ਸਮਰਪਿਤ ਰਹਿਣ ਦਾ ਸੰਕਲਪ ਦਿਵਾਇਆ ਗਿਆ | ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਸੁਆਗਤੀ ਗੇਟ ਬਣਾਏ ਗਏ ਸਨ ਤਾਂ ਜੋ ਉਨ੍ਹਾਂ ਦਾ ਪਹਿਲਾ ਦਿਨ ਯਾਦਗਾਰ ਬਣ ਸਕੇ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਗਾਮੀ ਸਾਲ ਦੇ ਪਾਠਕ੍ਰਮ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਚੇਅਰਮੈਨ ਐਡਵੋਕੇਟ ਅਨਿਲ ਜੈਨ ਦੇ ਮਾਰਗਦਰਸ਼ਨ ਵਿਚ ਸਕੂਲ ਇਸ ਸੈਸ਼ਨ 'ਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਵੀਆਂ ਰਣਨੀਤੀਆਂ 'ਤੇ ਕੰਮ ਕਰ ਰਿਹਾ ਹੈ | ਵਾਈਸ ਪਿ੍ੰਸੀਪਲ ਨੇ ਦੱਸਿਆ ਕਿ ਜੀ.ਏ.ਵੀ. ਜੈਨ ਸਕੂਲ ਕੇਵਲ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ ਹੈ, ਸਗੋਂ ਬੱਚਿਆਂ ਦੇ ਮਾਨਸਿਕ, ਸਰੀਰਕ ਅਤੇ ਨੈਤਿਕ ਵਿਕਾਸ 'ਤੇ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ | ਇਸ ਸਾਲ ਸਕੂਲ ਨੇ ਸਮਾਰਟ ਕਲਾਸ-ਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ ਅਤੇ ਖੇਡਾਂ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਹੈ | ਪਿ੍ੰਸੀਪਲ ਸਪੜਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਿਰੰਤਰ ਮਿਹਨਤ ਹੀ ਉੱਜਵਲ ਭਵਿੱਖ ਦੀ ਕੁੰਜੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਮਾਪੇ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਕੂਲ ਦੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਚਾਣਕਿਆ ਸਕੂਲ 'ਚ ਨਵੇਂ ਸੈਸ਼ਨ ਦਾ ਸ਼ਾਨਦਾਰ ਆਗਾਜ਼, ਹਵਨ ਯੱਗ ਨਾਲ ਹੋਈ ਵਿੱਦਿਅਕ ਸਾਲ ਦੀ ਸ਼ੁਰੂਆਤ ਅਗਲੀ ਖ਼ਬਰ ਭਗਵੰਤ ਮਾਨ ਦੇ ਗ਼ੈਰ-ਜ਼ਿੰਮੇਵਾਰਾਨਾ ਬਿਆਨ ਪੰਜਾਬ ਨੂੰ 'ਵਿੱਤੀ ਅਰਾਜਕਤਾ' ਵੱਲ ਧੱਕ ਰਹੇ ਹਨ-ਮੋਨਾ ਜੈਸਵਾਲ
Ad Position 24