ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਚਾਣਕਿਆ ਸਕੂਲ ਵਿਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ | ਇਸ ਸ਼ੁੱਭ ਮੌਕੇ 'ਤੇ ਸਕੂਲ ਕੈਂਪਸ ਵਿਚ ਹਵਨ ਯੱਗ ਦਾ ਆਯੋਜਨ ਕੀਤਾ ਗਿਆ | ਹਵਨ ਦੌਰਾਨ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਪੂਰਾ ਸਕੂਲ ਕੈਂਪਸ ਭਗਤੀ ਮਈ ਅਤੇ ਸਕਾਰਾਤਮਿਕ ਊਰਜਾ ਨਾਲ ਭਰ ਗਿਆ | ਪ੍ਰੋਗਰਾਮ ਵਿਚ ਸਕੂਲ ਦੇ ਪਿ੍ੰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੀ ਆਸਥਾ ਨਾਲ ਅਹੂਤੀਆਂ ਪਾਈਆਂ | ਹਵਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਸਫਲਤਾ, ਸਕੂਲ ਵਿਚ ਸ਼ਾਂਤੀ ਅਤੇ ਸਭ ਦੇ ਉੱਜਵਲ ਭਵਿੱਖ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਸੀ | ਇਸ ਪਾਵਨ ਮੌਕੇ 'ਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਸੰਸਕਾਰਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ ਅਤੇ ਨਵੇਂ ਸਾਲ ਦੇ ਸਫਲ ਹੋਣ ਦੀ ਅਰਦਾਸ ਕੀਤੀ ਗਈ |