30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਵਿਖੇ 6ਵੀਂ ਤੋਂ 12ਵੀਂ ਜਮਾਤਾਂ ਲਈ ਦਾਖ਼ਲੇ ਸ਼ੁਰੂ 6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗ, ਵਰਦੀਆਂ ਅਤੇ ਕਿਤਾਬਾਂ ਦੇ ਕੇ ਕੀਤਾ ਗਿਆ ਸਵਾਗਤ-ਪਿ੍ੰਸੀਪਲ ਹਰੀ ਚੰਦ ਕੰਬੋਜ

Ad Position 21
No active advertisement
ਅਜੀਤ ਡੈਸਕ 03-04-2026
ਫ਼ਾਜ਼ਿਲਕਾ, 2 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਕੂਲ ਆਫ਼ ਐਮੀਨੈਂਸ ਵਿਖੇ ਅਕਾਦਮਿਕ ਸੈਸ਼ਨ 2026-27 ਲਈ 6ਵੀਂ ਤੋਂ 12ਵੀਂ ਜਮਾਤਾਂ ਦੀ ਦਾਖ਼ਲਾ ਪ੍ਰਕਿਰਿਆ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰੀ ਚੰਦ ਕੰਬੋਜ ਅਤੇ ਸਕੂਲ ਮੀਡੀਆ ਇੰਚਾਰਜ ਸੰਦੀਪ ਅਨੇਜਾ ਨੇ ਦੱਸਿਆ ਕਿ ਸਕੂਲ ਸਟਾਫ਼ ਦੇ ਸਹਿਯੋਗ ਨਾਲ ਇਕੱਤਰ ਕੀਤੀ ਰਾਸ਼ੀ ਰਾਹੀਂ 6ਵੀਂ ਜਮਾਤ ਵਿਚ ਦਾਖ਼ਲ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ, ਕਿਤਾਬਾਂ ਅਤੇ ਵਰਦੀਆਂ ਵੰਡੀਆਂ ਜਾ ਰਹੀਆਂ ਹਨ | ਪਿ੍ੰਸੀਪਲ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਦਾ ਇਹ ਸਭ ਤੋਂ ਵੱਡਾ ਅਤੇ ਹਰਿਆਵਲ ਭਰਿਆ ਸਕੂਲ ਕੈਂਪਸ ਹੈ, ਜਿੱਥੇ ਖੁੱਲ੍ਹੇ ਖੇਡ ਮੈਦਾਨ, ਬੈਡਮਿੰਟਨ ਕੋਰਟ, ਸਾਇੰਸ ਲੈਬਾਂ ਅਤੇ ਲਗਭਗ ਸਾਰੇ ਕਮਰਿਆਂ ਵਿਚ ਇੰਟਰ ਐਕਟਿਵ ਪੈਨਲ ਤੇ ਪ੍ਰੋਜੈਕਟਰ ਲੱਗੇ ਹੋਏ ਹਨ | 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਾਇੰਸ, ਕਾਮਰਸ, ਆਰਟਸ ਅਤੇ ਵੋਕੇਸ਼ਨਲ ਸਟਰੀਮ ਵਿਚ ਪੜ੍ਹਾਉਣ ਲਈ ਉੱਚ ਯੋਗਤਾ ਪ੍ਰਾਪਤ ਅਤੇ ਮਿਹਨਤੀ ਸਟਾਫ਼ ਤਾਇਨਾਤ ਹੈ | ਦਾਖ਼ਲਾ ਪ੍ਰਕਿਰਿਆ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਵਿਦਿਆਰਥੀ ਆਪਣੇ ਮਾਪਿਆਂ ਨਾਲ ਸਕੂਲ ਪਹੁੰਚੇ | ਸਕੂਲ ਸਟਾਫ਼ ਵਲੋਂ ਨਵੇਂ ਆਏ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਦਾਖ਼ਲੇ ਉਪਰੰਤ ਉਨ੍ਹਾਂ ਨੂੰ ਉਪਹਾਰ ਵਜੋਂ ਸਕੂਲ ਬੈਗ ਦਿੱਤੇ ਗਏ | ਦਾਖ਼ਲਾ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੁਮਨ ਬਾਲਾ, ਕੁਲਵੰਤ ਕੌਰ, ਦੀਪਿਕਾ, ਸੁਰਿੰਦਰ ਕੁਮਾਰ, ਰਮੇਸ਼ ਕੁਮਾਰ, ਲੈਕਚਰਾਰ ਜੋਗਿੰਦਰ ਲਾਲ, ਗੌਰਵ ਕੁਮਾਰ, ਵਿਕਾਸ ਡਾਗਾ, ਧਰਮਿੰਦਰ ਗੁਪਤਾ, ਸੰਦੀਪ ਅਨੇਜਾ, ਹਿਤੇਸ਼ ਧਵਨ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਨੇ ਮੀਟਿੰਗ ਕਰਦੇ ਹੋਏ ਅਗਲੇਰੀ ਰਣਨੀਤੀ ਉਲੀਕੀ ਅਗਲੀ ਖ਼ਬਰ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਹੋਈ ਸ਼ੁਰੂਆਤ
Ad Position 24