24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਦੋ ਨੌਜਵਾਨਾਂ ਤੋਂ 5 ਮੋਟਰਸਾਈਕਲ ਅਤੇ 5 ਮੋਬਾਈਲ ਹੋਰ ਬਰਾਮਦ

Ad Position 21
No active advertisement
ਅਜੀਤ ਡੈਸਕ 07-04-2026
ਅਬੋਹਰ, 6 ਅਪ੍ਰੈਲ(ਵਿਵੇਕ ਹੂੜੀਆ)-ਸਥਾਨਕ ਥਾਣਾ ਸਿਟੀ-1 ਦੀ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਰਿਮਾਂਡ ਦੌਰਾਨ ਹੋਈ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 5 ਹੋਰ ਮੋਟਰਸਾਈਕਲ ਅਤੇ 5 ਚੋਰੀ ਦੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਥਾਣਾ ਸਿਟੀ-1 ਦੇ ਮੁਖੀ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਬੀਤੀ ਰਾਤ 'ਭਾਰਤ ਮਾਲਾ ਪ੍ਰੋਜੈਕਟ' ਨੇੜੇ ਗਸ਼ਤ ਕਰ ਰਹੀ ਸੀ | ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕੁਲਦੀਪ ਸਿੰਘ ਉਰਫ਼ ਕਾਕੂ ਨਿਵਾਸੀ ਸੀਡ ਫਾਰਮ ਪੱਕਾ ਅਤੇ ਵਿਨੈ ਉਰਫ਼ ਘੋੜਾ ਨਿਵਾਸੀ ਪ੍ਰੇਮ ਨਗਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ ਵੇਚਣ ਦਾ ਧੰਦਾ ਕਰਦੇ ਹਨ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਦੌਰਾਨ ਦੋਵਾਂ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਜਦੋਂ ਪੁਲਿਸ ਨੇ ਮੁਲਜ਼ਮਾਂ ਕੋਲੋਂ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ | ਪੁਲਿਸ ਨੇ ਦੋਵਾਂ ਖ਼ਿਲਾਫ਼ ਬੀ.ਐਨ.ਐੱਸ. ਦੀ ਧਾਰਾ 303 (2) ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ | ਰਿਮਾਂਡ ਦੌਰਾਨ ਹੋਈ ਪੁੱਛਗਿੱਛ ਵਿਚ ਚੋਰੀ ਦੇ 5 ਹੋਰ ਮੋਟਰਸਾਈਕਲ ਅਤੇ 5 ਮੋਬਾਈਲ ਬਰਾਮਦ ਹੋਏ | ਪੁਲਿਸ ਅਨੁਸਾਰ ਇਹ ਇੱਕ ਵੱਡਾ ਗਰੋਹ ਹੈ ਅਤੇ ਇਨ੍ਹਾਂ ਦੇ ਦੋ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੇ ਫੜੇ ਜਾਣ 'ਤੇ ਸ਼ਹਿਰ ਵਿਚ ਹੋਈਆਂ ਹੋਰ ਚੋਰੀ ਦੀਆਂ ਵਾਰਦਾਤਾਂ ਦੇ ਸੁਲਝਣ ਅਤੇ ਹੋਰ ਮੋਟਰਸਾਈਕਲ ਬਰਾਮਦ ਹੋਣ ਦੀ ਪੂਰੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਕੀਤਾ ਗਿਆ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ 9 ਅਪ੍ਰੈਲ ਨੂੰ ਧੂਰੀ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ
Ad Position 24