25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜ਼ਿਲ੍ਹਾ ਫ਼ਾਜ਼ਿਲਕਾ 'ਚ ਬਾਰਿਸ਼ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਖ਼ਾਸ ਗਿਰਦਾਵਰੀ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 07-04-2026
ਫ਼ਾਜ਼ਿਲਕਾ, 6 ਅਪ੍ਰੈਲ (ਦਵਿੰਦਰ ਪਾਲ ਸਿੰਘ)-ਹਾਲ ਹੀ ਵਿਚ ਪਈ ਅਚਾਨਕ ਬਾਰਸ਼ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੂੰ ਸਰਕਾਰ ਵਲੋਂ ਖ਼ਾਸ ਗਿਰਦਾਵਰੀ ਕਰਨ ਦੇ ਹੁਕਮ ਪ੍ਰਾਪਤ ਹੋਏ ਹਨ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਖ਼ਾਸ ਗਿਰਦਾਵਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਮੌਕੇ 'ਤੇ ਜਾ ਕੇ ਫ਼ਸਲ ਦੇ ਨੁਕਸਾਨ ਦੀ ਅਸਲ ਸਥਿਤੀ ਦਾ ਅੰਦਾਜ਼ਾ ਲਗਾਉਣਾ ਹੈ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਵਿਚ ਪਹੁੰਚ ਕੇ ਵਿਸਥਾਰ ਨਾਲ ਨੁਕਸਾਨ ਦੀ ਰਿਪੋਰਟ ਤਿਆਰ ਕਰ ਰਹੀਆਂ ਹਨ ਤਾਂ ਜੋ ਪ੍ਰਭਾਵਿਤ ਕਿਸਾਨਾਂ ਦੀ ਸਹੀ ਪਛਾਣ ਕੀਤੀ ਜਾ ਸਕੇ | ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਨਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਆਧਾਰ 'ਤੇ ਮੁਕੰਮਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ਼ਰਾਬ ਦੇ ਅਹਾਤੇ 'ਤੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ-5 ਜ਼ਖ਼ਮੀ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਘੁਬਾਇਆ ਅਤੇ ਹਸਤਾ ਕਲਾਂ ਲਈ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਜਾਰੀ
Ad Position 24