25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ਼ਰਾਬ ਦੇ ਅਹਾਤੇ 'ਤੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ-5 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-04-2026
ਫ਼ਾਜ਼ਿਲਕਾ, 6 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਥਾਨਕ ਸੈਕਰੇਡ ਹਾਰਟ ਕਾਨਵੈਂਟ ਸਕੂਲ ਦੇ ਨੇੜੇ ਸਥਿਤ ਇਕ ਸ਼ਰਾਬ ਦੇ ਅਹਾਤੇ 'ਤੇ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ | ਇਸ ਝਗੜੇ ਵਿਚ ਦੋਵਾਂ ਧਿਰਾਂ ਦੇ ਕਰੀਬ 5 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਜ਼ਖ਼ਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ | ਇਕ ਧਿਰ ਦੇ ਜ਼ਖ਼ਮੀ ਨੌਜਵਾਨ ਵਿਲੀਅਮ ਨੇ ਦੱਸਿਆ ਕਿ ਉਹ ਸਕੂਲ ਵੈਨ ਚਲਾਉਂਦਾ ਹੈ | ਉਸ ਨੂੰ ਸੂਚਨਾ ਮਿਲੀ ਸੀ ਕਿ ਅਹਾਤੇ 'ਤੇ ਉਸ ਦੇ ਭਰਾ ਜੋਹਨ ਨਾਲ ਕੁੱਝ ਲੋਕ ਕੁੱਟਮਾਰ ਕਰ ਰਹੇ ਹਨ | ਜਦੋਂ ਉਹ ਆਪਣੇ ਭਰਾ ਨੂੰ ਛੁਡਾਉਣ ਮੌਕੇ 'ਤੇ ਪਹੁੰਚਿਆ ਤਾਂ ਹਮਲਾਵਰਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ | ਇਸ ਹਮਲੇ ਵਿਚ ਜੋਹਨ ਦੀ ਹਾਲਤ ਗੰਭੀਰ ਬਣੀ ਹੋਈ ਹੈ | ਦੂਜੀ ਧਿਰ ਦੇ ਅਮੋਸ਼, ਨਿਵਾਸੀ ਪਿੰਡ ਜੰਡ ਵਾਲਾ ਖਰਤਾ ਨੇ ਦੱਸਿਆ ਕਿ ਉਹ ਆਪਣੇ ਭਰਾਵਾਂ ਨਾਲ ਅਹਾਤੇ 'ਤੇ ਬੈਠਾ ਸੀ | ਉੱਥੇ ਕੁੱਝ ਹੋਰ ਨੌਜਵਾਨਾਂ ਦਾ ਜੋਹਨ ਨਾਲ ਝਗੜਾ ਹੋ ਰਿਹਾ ਸੀ | ਜਦੋਂ ਉਨ੍ਹਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋਹਨ ਨੂੰ ਗ਼ਲਤਫ਼ਹਿਮੀ ਹੋ ਗਈ ਕਿ ਅਮੋਸ਼ ਅਤੇ ਉਸ ਦੇ ਸਾਥੀ ਵੀ ਹਮਲਾਵਰਾਂ ਨਾਲ ਮਿਲੇ ਹੋਏ ਹਨ | ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚ ਜੰਮ ਕੇ ਇੱਟਾਂ-ਪੱਥਰ ਅਤੇ ਡਾਂਗਾਂ ਚਲੀਆਂ | ਇਸ ਝੜਪ ਵਿਚ ਅਮੋਸ਼ ਦੇ ਭਰਾ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਵੀ ਬਠਿੰਡਾ ਰੈਫ਼ਰ ਕੀਤਾ ਗਿਆ ਹੈ | ਹਸਪਤਾਲ ਪ੍ਰਸ਼ਾਸਨ ਵਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮੰਡੀ ਲਾਧੂਕਾ ਇਲਾਕੇ 'ਚ ਕੰਬਾਈਨਾਂ ਨਾਲ ਕਣਕ ਦੀ ਕਟਾਈ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਬਾਰਿਸ਼ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਖ਼ਾਸ ਗਿਰਦਾਵਰੀ ਦੇ ਹੁਕਮ ਜਾਰੀ...
Ad Position 24