25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੰਡੀ ਲਾਧੂਕਾ ਇਲਾਕੇ 'ਚ ਕੰਬਾਈਨਾਂ ਨਾਲ ਕਣਕ ਦੀ ਕਟਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 07-04-2026
ਮੰਡੀ ਲਾਧੂਕਾ, 6 ਅਪ੍ਰੈਲ(ਮਨਪ੍ਰੀਤ ਸਿੰਘ ਸੈਣੀ)-ਇਲਾਕੇ ਵਿਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਕਟਾਈ ਕੰਬਾਈਨਾਂ ਨਾਲ ਸ਼ੁਰੂ ਹੋ ਗਈ ਹੈ¢ ਪਿਛਲੇ ਦਿਨਾਂ ਤੋਂ ਮੌਸਮ ਤੋਂ ਡਰੇ ਕਿਸਾਨਾਂ ਨੇ ਅੱਜ ਧੁੱਪ ਨਿਕਲਣ ਤੋਂ ਬਾਅਦ ਪੱਕ ਕੇ ਤਿਆਰ ਹੋ ਚੁੱਕੀ ਕਣਕ ਦੀ ਫ਼ਸਲ ਦੀ ਕੰਬਾਈਨਾਂ ਨਾਲ ਕਟਾਈ ਸ਼ੁਰੂ ਕਰ ਦਿੱਤੀ ਹੈ¢ ਮੰਡੀ ਲਾਧੂਕਾ ਦੇ ਨਜ਼ਦੀਕ ਪੈਂਦੇ ਪਿੰਡ ਰੰਗੀਲਾ ਵਿਖੇ ਕਿਸਾਨ ਭਜਨ ਕੰਬੋਜ ਪੁੱਤਰ ਦੇਸ ਰਾਜ ਕੰਬੋਜ ਦੇ ਖੇਤ ਵਿਚ ਕੰਬਾਈਨ ਰਾਹੀ ਕਣਕ ਦੀ ਕਟਾਈ ਸ਼ੁਰੂ ਕੀਤੀ ਗਈ¢ ਕਿਸਾਨ ਭਜਨ ਕੰਬੋਜ ਨੇ ਦੱਸਿਆ ਕਿ ਅੱਜ ਉਸ ਨੇ 10 ਏਕੜ ਕਣਕ ਦੀ ਫ਼ਸਲ ਦੀ ਕਟਾਈ ਕੀਤੀ ਹੈ¢ ਇਸ ਮੌਕੇ 'ਤੇ ਪਿੰਡ ਦੇ ਹੋਰ ਕਿਸਾਨ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਕਾਬੂ ਅਗਲੀ ਖ਼ਬਰ ਸ਼ਰਾਬ ਦੇ ਅਹਾਤੇ 'ਤੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ-5 ਜ਼ਖ਼ਮੀ
Ad Position 24