25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 07-04-2026
ਫ਼ਾਜ਼ਿਲਕਾ, 6 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਚੌਂਕੀ ਇੰਚਾਰਜ ਮੰਡੀ ਲਾਧੂਕਾ ਸਹਾਇਕ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਝੁੱਗੇ ਗੁਲਾਬ ਸਿੰਘ ਦੇ ਨਜ਼ਦੀਕ ਮੌਜੂਦ ਸਨ | ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬੰਤਾ ਸਿੰਘ ਪੁੱਤਰ ਹਰਨਾਮ ਸਿੰਘ ਅਤੇ ਬੰਸੋ ਬਾਈ ਪਤਨੀ ਬੰਤਾ ਸਿੰਘ ਵਾਸੀ ਝੁੱਗੇ ਗੁਲਾਬ ਸਿੰਘ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਆ ਸਕਦੇ ਹਨ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 45 ਨਸ਼ੀਲੀਆਂ ਗੋਲੀਆਂ ਅਤੇ 430 ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੰਡੀ ਲਾਧੂਕਾ ਇਲਾਕੇ 'ਚ ਕੰਬਾਈਨਾਂ ਨਾਲ ਕਣਕ ਦੀ ਕਟਾਈ ਸ਼ੁਰੂ
Ad Position 24