25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 07-04-2026
ਫ਼ਾਜ਼ਿਲਕਾ, 6 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਭਾਜਪਾ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਪਾਰਟੀ ਦਾ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ | ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿਚ ਸਾਬਕਾ ਜ਼ਿਲ੍ਹਾ ਪ੍ਰਧਾਨ ਧਨਪਤ ਰਾਏ ਸਿਆਗ, ਸੁਬੋਧ ਵਰਮਾ, ਰਾਕੇਸ਼ ਧੂੜੀਆ ਅਤੇ ਉੱਘੇ ਸਮਾਜ ਸੇਵੀ ਰਾਣਾ ਰਾਏ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸੀਨੀਅਰ ਆਗੂਆਂ ਨੇ ਵਰਕਰਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਪਾਰਟੀ ਦੀ ਵਿਚਾਰਧਾਰਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਾਰਗਦਰਸ਼ਨ ਕੀਤਾ | ਆਪਣੇ ਸੰਬੋਧਨ ਵਿਚ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਕਿਹਾ ਕਿ ਭਾਜਪਾ ਵਿਸ਼ਵ ਦਾ ਸਭ ਤੋਂ ਵੱਡਾ ਸੰਗਠਨ ਹੈ, ਜੋ ਪੰਡਿਤ ਦੀਨ-ਦਿਆਲ ਉਪਾਧਿਆਏ ਦੇ 'ਅੰਤੋਦਿਆ' (ਸਮਾਜ ਦੇ ਆਖ਼ਰੀ ਵਿਅਕਤੀ ਤੱਕ ਵਿਕਾਸ ਪਹੁੰਚਾਉਣਾ) ਅਤੇ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਦੇ ਰਾਸ਼ਟਰਵਾਦ ਦੇ ਸਿਧਾਂਤਾਂ 'ਤੇ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਵਰਕਰਾਂ ਦੇ ਸਮਰਪਣ ਸਦਕਾ ਹੀ ਪਾਰਟੀ ਅੱਜ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ | ਇਸ ਮੌਕੇ ਮਨੋਜ ਝਿੰਝਾ, ਅੰਕੁਸ਼ ਫੁਟੇਲਾ, ਰੀਗਲ ਗੋਇਲ, ਸੁਨੀਲ ਕਸ਼ਯਪ, ਕਿ੍ਸ਼ਨ ਹੀਰਾਵਾਲੀ, ਨੀਰੂ ਪਰਨਾਮੀ, ਰਮੇਸ਼ ਗਾਂਧੀ, ਜਗਤਾਰ ਸਿੰਘ, ਬਲਵਿੰਦਰ ਬਿੱਟੂ, ਵਿਕੀ ਰੋੜਾਂਵਾਲੀ ਅਤੇ ਪ੍ਰਦੀਪ ਗੰਜੂ ਹਸਤਾ ਸਮੇਤ ਕਈ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਕਾਬੂ
Ad Position 24