11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂਵੰਤਾ 'ਚ ਚੋਰਾਂ ਦਾ ਕਹਿਰ, ਇਕੋ ਰਾਤ ਵਿਚ 14 ਟਿਊਬਵੈੱਲ ਮੋਟਰਾਂ ਚੋਰੀ

Ad Position 21
No active advertisement
ਅਜੀਤ ਡੈਸਕ 08-04-2026
ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂਵੰਤਾ ਵਿਚ ਚੋਰੀ ਦੀਆਂ ਲਗਾਤਾਰ ਵਧ ਰਹੀਆਂ ਘਟਨਾਵਾਂ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ | ਮੰਗਲਵਾਰ ਨੂੰ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਦਰ ਥਾਣੇ ਪਹੁੰਚ ਕੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਬੀਤੀ ਰਾਤ ਚੋਰਾਂ ਨੇ ਖੇਤਾਂ ਵਿਚੋਂ ਇਕੋ ਵਾਰ 14 ਟਿਊਬਵੈੱਲ ਮੋਟਰਾਂ 'ਤੇ ਹੱਥ ਸਾਫ਼ ਕਰ ਦਿੱਤਾ ਹੈ | ਕਿਸਾਨਾਂ ਅਨੁਸਾਰ ਇਨ੍ਹਾਂ ਮੋਟਰਾਂ ਦੀ ਕੁੱਲ ਕੀਮਤ 5 ਲੱਖ ਰੁਪਏ ਤੋਂ ਵੱਧ ਬਣਦੀ ਹੈ | ਥਾਣੇ ਪਹੁੰਚੇ ਕਿਸਾਨ ਨਵਦੀਪ ਸਿੰਘ ਅਤੇ ਧੀਰਾ ਬਰਾੜ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਪਹਿਲਾਂ ਹੀ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਤੋਂ ਪ੍ਰੇਸ਼ਾਨ ਹਨ, ਉੱਪਰੋਂ ਚੋਰਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਨੇ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਕ ਮੋਟਰ ਦੀ ਕੀਮਤ ਲਗਭਗ 45 ਹਜ਼ਾਰ ਰੁਪਏ ਹੈ ਅਤੇ ਇਕੋ ਰਾਤ ਵਿਚ ਇੰਨੀ ਵੱਡੀ ਗਿਣਤੀ ਵਿਚ ਚੋਰੀ ਹੋਣਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕਰਦਾ ਹੈ | ਕਿਸਾਨਾਂ ਨੇ ਹੈਰਾਨੀਜਨਕ ਖ਼ੁਲਾਸਾ ਕਰਦਿਆਂ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਪਿੰਡ ਵਿਚੋਂ ਕਰੀਬ 200 ਮੋਟਰਾਂ ਚੋਰੀ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਵੀ ਵੱਡੇ ਗਰੋਹ ਦਾ ਪਰਦਾਫਾਸ਼ ਨਹੀਂ ਹੋਇਆ | ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਵਿਚ ਸਹਿਮ ਅਤੇ ਗ਼ੁੱਸੇ ਦਾ ਮਾਹੌਲ ਹੈ | ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੁਲਜ਼ਮ ਨਾ ਫੜੇ ਗਏ ਤਾਂ ਉਹ ਤਿੱਖਾ ਸੰਘਰਸ਼ ਕਰਨਗੇ | ਸਦਰ ਥਾਣਾ ਦੇ ਐੱਸ.ਐੱਚ.ਓ.ਹਰਦੇਵ ਸਿੰਘ ਬੇਦੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿਚ ਠੀਕਰੀ ਪਹਿਰਾ ਲਗਾ ਕੇ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ 40 ਲੀਟਰ ਲਾਹਣ ਬਰਾਮਦ- ਮੁਕੱਦਮਾ ਦਰਜ ਅਗਲੀ ਖ਼ਬਰ ਭਾਕਿਯੂ ਖੋਸਾ ਨੇ ਬੇ-ਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਲਈ ਮੁਆਵਜ਼ੇ ਦੀ ਕੀਤੀ ਮੰਗ
Ad Position 24