11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

40 ਲੀਟਰ ਲਾਹਣ ਬਰਾਮਦ- ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 08-04-2026
ਜਲਾਲਾਬਾਦ, 7 ਅਪੈ੍ਰਲ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ 40 ਲੀਟਰ ਲਾਹਣ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦੀ ਗੱਡੀ ਗਸ਼ਤ ਦੌਰਾਨ ਬੱਸ ਸਟੈਂਡ ਪਿੰਡ ਚੱਕ ਜਾਨੀਸਰ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗਮਦੂਰ ਸਿੰਘ ਉਰਫ਼ ਧੁਰਾ ਪੁੱਤਰ ਜੋਰਾ ਸਿੰਘ ਵਾਸੀ ਚੱਕ ਜਾਨੀਸਰ ਜੋ ਕਿ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ, ਇਤਲਾਹ ਠੋਸ ਹੋਣ 'ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਗਮਦੂਰ ਸਿੰਘ ਨੂੰ 40 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ | ਜਿਸ 'ਤੇ ਥਾਣਾ ਵੈਰੋਕੇ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂਵੰਤਾ 'ਚ ਚੋਰਾਂ ਦਾ ਕਹਿਰ, ਇਕੋ ਰਾਤ ਵਿਚ 14 ਟਿਊਬਵੈੱਲ ਮੋਟਰਾਂ ਚੋਰੀ
Ad Position 24