11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਫ਼ਾਜ਼ਿਲਕਾ ਪੁਲਿਸ ਵੱਲੋਂ ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਸੁਲਝਾਉਣ ਦਾ ਦਾਅਵਾ-ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-04-2026
ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਸ਼ਹਿਰ ਵਿਚ ਹੋਈ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਸੁਲਝਾ ਲਿਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਸਾਮਾਨ ਅਤੇ ਅਸਲ੍ਹਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ 27 ਮਾਰਚ ਨੂੰ ਸਥਾਨਕ ਅਹੂਜਾ ਗਲੀ ਦੇ ਨਿਵਾਸੀ ਵਰੁਨ ਡੋਡਾ ਦੇ ਘਰੋਂ ਅਣਪਛਾਤੇ ਚੋਰਾਂ ਨੇ ਕਰੀਬ 20 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ, ਇੱਕ ਲਾਇਸੰਸੀ ਪਿਸਤੌਲ ਅਤੇ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਸੀ | ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਫ਼ਤੀਸ਼ ਸ਼ੁਰੂ ਕੀਤੀ ਸੀ | ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਫ਼ਿਰੋਜ਼ਪੁਰ ਦੀ ਆਵਾ ਬਸਤੀ ਦੇ ਰਹਿਣ ਵਾਲੇ ਬੰਟੀ ਅਤੇ ਸੰਨ੍ਹੀ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ.ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਬੰਟੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਵੱਖ-ਵੱਖ ਜ਼ਿਲਿ੍ਹਆਂ ਵਿਚ ਚੋਰੀ ਅਤੇ ਤਸਕਰੀ ਦੇ 11 ਮਾਮਲੇ ਪਹਿਲਾਂ ਹੀ ਦਰਜ ਹਨ | ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਸੋਨੇ ਅਤੇ ਚਾਂਦੀ ਦੇ ਗਹਿਣੇ, ਇਕ 32 ਬੋਰ ਪਿਸਤੌਲ ਮੈਗਜ਼ੀਨ ਸਮੇਤ, 2 ਲੱਖ 81 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਇਨ੍ਹਾਂ ਕੋਲੋਂ ਹੋਰ ਵੀ ਕਈ ਅਹਿਮ ਖ਼ੁਲਾਸੇ ਹੋ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ 1 ਕਿੱਲੋ 42 ਗਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਨੂੰ ਕੀਤਾ ਕਾਬੂ ਅਗਲੀ ਖ਼ਬਰ ਐਕਟਿਵਾ ਵੱਜਣ ਨਾਲ ਸੱਟਾਂ ਲੱਗਣ ਸੰਬੰਧੀ ਲੜਕੀ ਵਿਰੁੱਧ ਮੁਕੱਦਮਾ ਦਰਜ
Ad Position 24