ਜਲਾਲਾਬਾਦ, 7 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੀ ਬ੍ਰਾਹਮਣ ਸਭਾ (ਰਜਿ.) ਜਲਾਲਾਬਾਦ ਦੀ ਮੀਟਿੰਗ ਪ੍ਰਧਾਨ ਰਾਜਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਭਗਵਾਨ ਪਰਸ਼ੂ ਰਾਮ ਮੰਦਰ ਜਲਾਲਾਬਾਦ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਭਗਵਾਨ ਪਰਸ਼ੂ ਰਾਮ ਦੀ ਜਯੰਤੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਅਪ੍ਰੈਲ 2026 ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਸਮੂਹ ਬ੍ਰਾਹਮਣ ਸਮਾਜ ਨੂੰ ਅਤੇ ਧਾਰਮਿਕ ਵਿਚਾਰਾਂ ਵਾਲੇ ਵਿਅਕਤੀਆਂ ਨੂੰ 19 ਅਪ੍ਰੈਲ ਨੂੰ ਆਪਣੇ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਰਾਜਪਾਲ ਸ਼ਰਮਾ, ਜਨਰਲ ਸਕੱਤਰ ਦੇਵ ਰਾਜ ਸ਼ਰਮਾ (ਚੇਅਰਮੈਨ, ਮਾਰਕੀਟ ਕਮੇਟੀ ਜਲਾਲਾਬਾਦ), ਸਾਬਕਾ ਪ੍ਰਧਾਨ ਰੌਸ਼ਨ ਲਾਲ ਕਾਹਲ, ਰਵਿੰਦਰ ਕੁਮਾਰ ਸ਼ਰਮਾ ਰਵੀ, ਰਾਜੇਸ਼ ਕੁਮਾਰ ਪੱਪੀ, ਅਸ਼ਵਨੀ ਕੁਮਾਰ ਤਰਿੱਖਾ, ਨਵਦੀਸ਼ ਸ਼ਰਮਾ, ਰਾਕੇਸ਼ ਕੁਮਾਰ ਤੋਤੀ, ਸੁਦਾਮਾ, ਸਕਸ਼ ਸ਼ਰਮਾ, ਮੰਦਰ ਦੇ ਪੁਜਾਰੀ ਆਦਿ ਮੌਜੂਦ ਸਨ |