11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਕੇ ਕਿਸਾਨ ਬੀਮਾ ਯੋਜਨਾ ਤਿਆਰ ਕਰਨ-ਪੋ੍ਰ. ਪ੍ਰੀਤਮ ਸਿੰਘ ਸਿੱਧੂ

Ad Position 21
No active advertisement
ਅਜੀਤ ਡੈਸਕ 08-04-2026
ਅਬੋਹਰ, 7 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੀਤੇ ਕੁੱਝ ਦਿਨਾਂ ਦੌਰਾਨ ਸੂਬੇ ਵਿਚ ਵੱਖ-ਵੱਖ ਥਾਈਾ ਹੋਈ ਗੜੇ੍ਹਮਾਰੀ ਨਾਲ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਸੋ ਫ਼ੀਸਦੀ ਤਬਾਹ ਹੋ ਗਈਆਂ ਹਨ | ਨਾਲ ਹੀ ਬੀਤੇ ਵਰ੍ਹੇ ਹੜ੍ਹਾਂ ਨਾਲ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਦਾ ਇੰਨਾ ਵੱਡਾ ਨੁਕਸਾਨ ਹੋਣ ਦੇ ਬਾਵਜੂਦ ਨਾ ਮਾਤਰ ਮੁਆਵਜ਼ਾ ਹੀ ਮਿਲਦਾ ਹੈ | ਨਾਮਵਰ ਕਿਸਾਨ ਪ੍ਰੋ. ਪ੍ਰੀਤਮ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਜੋ ਦਿਨ ਰਾਤ ਮਿਹਨਤ ਨਾਲ ਅਨਾਜ ਪੈਦਾ ਕਰ ਦੇਸ਼ ਵਾਸੀਆਂ ਦਾ ਢਿੱਡ ਭਰਦਾ ਹੈ ਪਰ ਜਦੋਂ ਵੀ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਉਸ ਦਾ ਬੇਹਿਸਾਬਾ ਨੁਕਸਾਨ ਹੋ ਜਾਂਦਾ ਹੈ ਪਰ ਕੇਂਦਰ 'ਤੇ ਸੂਬਾ ਸਰਕਾਰ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿਚ ਕੁੱਝ ਵੀ ਨਹੀਂ ਦਿੰਦੀਆਂ | ਜੇਕਰ 5-7 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲਦਾ ਵੀ ਹੈ ਤਾਂ ਉਸ ਨਾਲ ਕਿਸਾਨਾਂ ਦਾ ਕੁੱਝ ਵੀ ਨਹੀਂ ਬਣਦਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਫ਼ਸਲ ਬੀਮਾ ਯੋਜਨਾ ਲਾਗੂ ਵੀ ਕੀਤੀ ਹੈ ਪਰ ਉਸ ਵਿਚ ਬੀਮਾ ਕੰਪਨੀਆਂ ਨੇ ਸ਼ਰਤਾਂ ਵੀ ਬਹੁਤ ਸਖ਼ਤ ਰੱਖੀਆਂ ਹੋਈਆਂ ਹਨ | ਬੀਮਾ ਕੰਪਨੀਆਂ ਦੀਆਂ ਸਖ਼ਤ 'ਤੇ ਬੇਤੁਕੀਆਂ ਸ਼ਰਤਾਂ ਕਾਰਨ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਕਿਸਾਨ ਫ਼ਸਲ ਬੀਮਾ ਯੋਜਨਾ ਦਾ ਭੋਰਾ ਵੀ ਲਾਭ ਨਹੀਂ ਮਿਲ ਰਿਹਾ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਨਾਲ ਮਿਲ ਕੇ ਨਵੇਂ ਸਿਰਿਓਾ ਕਿਸਾਨ ਫ਼ਸਲ ਬੀਮਾ ਯੋਜਨਾ ਤਿਆਰ ਕਰਨ ਤਾਂ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਨਾਲ ਮਾਰੀਆਂ ਫ਼ਸਲਾਂ ਦਾ ਚੰਗਾ ਮੁਆਵਜ਼ਾ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਵਿਨੋਦ ਮੇਘ ਨੂੰ ਜੱਦੀ ਪਿੰਡ ਮਹਿਰਾਣਾ ਵਿਖੇ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਜਲਾਲਾਬਾਦ ਦੀ ਮੀਟਿੰਗ 'ਚ ਭਗਵਾਨ ਪਰਸ਼ੂ ਰਾਮ ਦੀ ਜਯੰਤੀ ਮਨਾਉਣ ਸਬੰਧੀ ਵਿਚਾਰ ਵਟਾਂਦਰਾ
Ad Position 24