ਅਬੋਹਰ, 7 ਅਪ੍ਰੈਲ(ਵਿਵੇਕ ਹੂੜੀਆ)-ਸਥਾਨਕ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ.ਅਤੇ ਡੀ.ਐੱਲ.ਐੱਡ.ਜਮਾਤਾਂ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਕਾਲਜ ਕੈਂਪਸ ਵਿਚ ਆਯੋਜਿਤ ਇਹ ਸਮਾਗਮ ਉਤਸ਼ਾਹ, ਖ਼ੁਸ਼ੀ ਅਤੇ ਭਾਵੁਕ ਮਾਹੌਲ ਵਿਚ ਸੰਪੰਨ ਹੋਇਆ ਜਿੱਥੇ ਵਿਦਿਆਰਥੀਆਂ ਨੇ ਆਪਣੇ ਕਾਲਜ ਜੀਵਨ ਦੇ ਅੰਤਿਮ ਪਲਾਂ ਨੂੰ ਯਾਦਗਾਰ ਬਣਾਇਆ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਗੀਤ, ਨਾਚ, ਕਵਿਤਾਵਾਂ, ਸਕਿਟ ਅਤੇ ਭਾਸ਼ਣ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਦੇ ਸਨਮਾਨ ਵਿਚ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਕੁੱਝ ਵਿਦਿਆਰਥੀਆਂ ਨੇ ਕਾਲਜ ਵਿਚ ਬਿਤਾਏ ਸੁਨਹਿਰੀ ਪਲਾਂ ਨੂੰ ਸਾਂਝਾ ਕੀਤਾ, ਜਿਸ ਨਾਲ ਮਾਹੌਲ ਭਾਵੁਕ ਹੋ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ Tਮਿਸਟਰ ਫੇਅਰਵੈੱਲ,Tਮਿਸ ਫੇਅਰਵੈੱਲU ਅਤੇ Tਬੈੱਸਟ ਪਰਸਨੈਲਿਟੀU ਵਰਗੇ ਵੱਖ-ਵੱਖ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਅਧਿਆਪਕਾਂ ਨੇ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਦਾਇਗੀ ਅੰਤ ਨਹੀਂ ਬਲਕਿ ਇੱਕ ਨਵੀਂ ਸ਼ੁਰੂਆਤ ਹੈ ਅਤੇ ਵਿਦਿਆਰਥੀਆਂ ਨੂੰ ਹਮੇਸ਼ਾ ਇਮਾਨਦਾਰੀ ਤੇ ਮਿਹਨਤ ਨਾਲ ਆਪਣੇ ਟੀਚੇ ਵੱਲ ਵਧਣਾ ਚਾਹੀਦਾ ਹੈ | ਸਮਾਗਮ ਦੇ ਅਖੀਰ ਵਿਚ ਵਿਦਿਆਰਥੀਆਂ ਅਤੇ ਸਟਾਫ਼ ਲਈ ਰਿਫਰੈਸ਼ਮੈਂਟ ਪਾਰਟੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਨੇ ਹਾਸੇ-ਖ਼ੁਸ਼ੀ ਦੇ ਮਾਹੌਲ ਵਿਚ ਆਪਣੇ ਕਾਲਜ ਸਫ਼ਰ ਦੀਆਂ ਯਾਦਾਂ ਨੂੰ ਸੰਜੋਇਆ |