11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਾਂਸਦ ਘੁਬਾਇਆ ਨੇ ਬੱਲੂਆਣਾ ਹਲਕੇ ਦੇ ਗੜੇ੍ਹਮਾਰੀ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 08-04-2026
ਅਬੋਹਰ, 7 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਕੁਦਰਤੀ ਆਫ਼ਤ ਕਾਰਨ ਪੰਜਾਬ ਦੇ ਕਈ ਪਿੰਡਾਂ ਵਿਚ ਹੋਈ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਦੇ ਨਾਲ ਹੀ ਬੱਲੂਆਣਾ ਹਲਕੇ ਦੇ ਕਈ ਪਿੰਡਾਂ ਵਿਚ ਵੀ ਕਾਫ਼ੀ ਨੁਕਸਾਨ ਹੋਇਆ ਹੈ | ਇਸ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਬੱਲੂਆਣਾ ਹਲਕੇ ਦੇ ਪਿੰਡ ਕਟੈਹੜਾ ਵਿਖੇ ਕਾਂਗਰਸ ਪਾਰਟੀ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ, ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ, ਬਲਾਕ ਪ੍ਰਧਾਨ ਸ਼ਪਿੰਦਰ ਸਿੰਘ ਜਾਖੜ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸ. ਘੁਬਾਇਆ ਨੇ ਪਿੰਡ ਵਿਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇਗੀ ਅਤੇ ਵਿਸ਼ਵਾਸ ਦਵਾਇਆ ਕਿ ਜਲਦੀ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਦਬਾਅ ਬਣਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਸੰਬੰਧੀ ਤਾਕੀਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਪਿੰਡ ਜੋੜਕੀ ਕੰਕਰ ਵਾਲੀ ਵਿਖੇ ਕਰਵਾਇਆ ਭਗਵਾਨ ਸ੍ਰੀ ਰਾਮ ਮਹਿਮਾ ਪ੍ਰੋਗਰਾਮ ਅਗਲੀ ਖ਼ਬਰ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਪੰਥ ਦੇ ਸਿਰਜਨਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24