11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

2 ਗਰਾਮ ਹੈਰੋਇਨ ਸਣੇ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਜਲਾਲਾਬਾਦ, 7 ਅਪੈ੍ਰਲ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ 2 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਹਿਰ ਦੀ ਪਟੜੀ ਸੁਖੇਰਾ ਬੋਦਲਾ ਤੋਂ ਲੱਧੂ ਵਾਲਾ ਹਿਠਾੜ ਨੂੰ ਜਾ ਰਹੇ ਸੀ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਨੇ ਕਾਬੂ ਕੀਤਾ ਅਤੇ ਉਸ ਪਾਸੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਥਾਣਾ ਸਦਰ ਜਲਾਲਾਬਾਦ ਵਿਖੇ ਦਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਫੱਤੂਵਾਲਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 58 ਮਿਤੀ 6 ਅਪ੍ਰੈਲ 2026 ਨੂੰ ਧਾਰਾ 21/61/85 ਐਨ. ਡੀ.ਪੀ.ਐੱਸ. ਐਕਟ ਅਧੀਨ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਣਕ ਮੰਡੀਆਂ ਵਿਚ ਪੁੱਜੀ, ਝਾੜ ਘੱਟ ਰਹਿਣ ਦੀ ਸੰਭਾਵਨਾ ਅਗਲੀ ਖ਼ਬਰ ਬੁੱਧ ਪੂਰਨਿਮਾ ਦੇ ਸਬੰਧ ਵਿਚ ਸ਼ਾਕਿਆ ਸਮਾਜ ਦੀ ਹੋਈ ਅਹਿਮ ਮੀਟਿੰਗ
Ad Position 24