11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਧਾਇਕ ਜਾਖੜ ਅਤੇ ਮੇਅਰ ਠੱਠਈ ਨੇ ਨਗਰ ਨਿਗਮ ਦੇ 5 ਸਾਲਾਂ ਕਾਰਜਕਾਲ ਦਾ ਲੇਖਾ-ਜੋਖਾ ਕੀਤਾ ਪੇਸ਼

Ad Position 21
No active advertisement
ਅਜੀਤ ਡੈਸਕ 08-04-2026
ਅਬੋਹਰ, 7 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਅਬੋਹਰ ਦੇ ਭਾਜਪਾ ਬੋਰਡ ਦਾ ਅੱਜ 5 ਸਾਲਾਂ ਕਾਰਜਕਾਲ ਖ਼ਤਮ ਹੋ ਗਿਆ ਜਿਸ ਤਹਿਤ ਮੇਅਰ ਵਿਮਲ ਠੱਠਈ ਅਤੇ ਸਮੂਹ ਕੌਂਸਲਰਾਂ ਨੇ ਨਗਰ ਨਿਗਮ ਮੁਲਾਜ਼ਮਾਂ ਨਾਲ ਆਖ਼ਰੀ ਮੀਟਿੰਗ ਕਰਦੇ ਹੋਏ ਖੱਟੀਆਂ-ਮਿੱਠੀਆਂ ਯਾਦਾਂ ਯਾਦ ਕੀਤੀਆਂ | ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਸ਼ਿਰਕਤ ਕੀਤੀ | ਇਸ ਦੌਰਾਨ ਨਗਰ ਨਿਗਮ ਅਬੋਹਰ ਦੇ ਪਹਿਲੇ ਕਾਰਜਕਾਲ ਦੇ ਲੇਖੇ-ਜੋਖੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸੰਦੀਪ ਜਾਖੜ ਅਤੇ ਨਗਰ ਨਿਗਮ ਮੇਅਰ ਵਿਮਲ ਠੱਠਈ ਨੇ ਦੱਸਿਆ ਕਿ ਪਿਛਲੇ 5 ਸਾਲ ਅਸੀਂ ਆਪਣੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਹੈ | ਜਿਸ ਤਹਿਤ ਪਿਛਲੀ ਸਰਕਾਰ ਦੌਰਾਨ ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਕਈ ਕਰੋੜਾਂ ਦੇ ਫ਼ੰਡ ਲਿਆ ਕੇ ਵਿਕਾਸ ਕਾਰਜ ਕਰਵਾਏ | ਜਿਸ ਦੇ ਨਾਲ ਸੜਕਾਂ ਅਤੇ ਗਲੀਆਂ-ਨਾਲੀਆਂ ਤੋਂ ਇਲਾਵਾ ਹੋਰ ਵੱਡੇ ਪੱਧਰ ਦੇ ਕੰਮ ਵੀ ਕਰਵਾਏ ਗਏ ਜਦ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਹੁੰਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਬੋਹਰ ਦੇ ਨਾਲ ਮਤਰੇਆ ਵਿਵਹਾਰ ਕੀਤਾ ਅਤੇ ਕਰੀਬ ਸਵਾ 4 ਸਾਲਾਂ ਵਿਚ ਸਿਰਫ਼ 12 ਕਰੋੜ ਦੇ ਕਰੀਬ ਪੰਜਾਬ ਸਰਕਾਰ ਵਲੋਂ ਫ਼ੰਡ ਜਾਰੀ ਹੋਣ ਕਾਰਨ ਨਗਰ ਨਿਗਮ ਦੇ ਕਈ ਚੱਲ ਰਹੇ ਕੰਮ ਅਧਵਾਟੇ ਹੀ ਲਟਕ ਗਏ | ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ ਵੀ ਪੰਜਾਬ ਸਰਕਾਰ ਤੋਂ ਅਬੋਹਰ ਸ਼ਹਿਰ ਲਈ ਵਿਕਾਸ ਕਾਰਜਾਂ ਦੇ ਲਈ ਫ਼ੰਡ ਲਿਆਉਣ ਵਿਚ ਨਾ ਕਾਮਯਾਬ ਸਾਬਤ ਹੋਈ | ਜਿਸ ਨੂੰ ਲੈ ਕੇ ਉਹ ਅਗਲੀਆਂ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਦੀ ਕਚਹਿਰੀ ਵਿਚ ਜਾਣਗੇ | ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਪੂਰੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ | ਜੇਕਰ ਫਿਰ ਵੀ ਕਿਸੇ ਨੂੰ ਕੋਈ ਗ਼ਲਤ ਨਜ਼ਰ ਆਉਂਦਾ ਹੈ ਤਾਂ ਉਹ ਪੰਜਾਬ ਸਰਕਾਰ ਜਾਂ ਵਿਜੀਲੈਂਸ ਜਾਂ ਕਿਸੇ ਵੀ ਵੱਡੀ ਏਜੰਸੀ ਤੋਂ ਜਾਂਚ ਕਰਵਾ ਸਕਦੇ ਹਨ | ਜਿਸ ਸੰਬੰਧੀ ਮੈਂ ਖ਼ੁਦ ਵੀ ਕਈ ਵਾਰ ਸਰਕਾਰ ਨੂੰ ਲਿਖ ਕੇ ਦੇ ਚੁੱਕਿਆ ਹਾਂ | ਇਸ ਮੌਕੇ ਨਗਰ ਨਿਗਮ ਦੇ ਸਮੂਹ ਕੌਂਸਲਰ, ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੁਕਸਾਨੀਆਂ ਫ਼ਸਲਾਂ ਦਾ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਅਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਹੰਸ... ਅਗਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24