11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਸਰਕਾਰ ਨੁਕਸਾਨੀਆਂ ਫ਼ਸਲਾਂ ਦਾ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਅਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਹੰਸ ਰਾਜ ਜੋਸਨ

Ad Position 21
No active advertisement
ਅਜੀਤ ਡੈਸਕ 08-04-2026
ਮੰਡੀ ਅਰਨੀਵਾਲਾ,7 ਅਪ੍ਰੈਲ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਨੇ ਬਲਾਕ ਅਰਨੀਵਾਲਾ ਦੇ ਪਿੰਡਾਂ ਵਿਚ ਬੀਤੇ ਦਿਨੀਂ ਬਾਰਸ਼ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਕਿਹਾ ਕਿ ਇਸ ਵਾਰ ਜਿੱਥੇ ਗੜੇ੍ਹਮਾਰੀ ਹੋਈ, ਉੱਥੇ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ | ਇਸੇ ਤਰਾਂ ਜਿੱਥੇ ਬਾਰਸ਼ ਹੋਈ ਹੈ, ਉੱਥੇ ਵੀ ਬਾਰਸ਼ ਨਾਲ ਵੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨੁਕਸਾਨੀਆਂ ਫ਼ਸਲਾਂ ਦੇ ਲਈ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ | ਜੋਸਨ ਨੇ ਕਿਹਾ ਕਿ ਹਰਿਆਣਾ, ਰਾਜਸਥਾਨ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ 150 ਰੁਪਏ ਬੋਨਸ ਦਿੱਤਾ ਗਿਆ ਹੈ | ਪੰਜਾਬ ਸਰਕਾਰ ਵੀ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ, ਕਿਉਂਕਿ ਪੰਜਾਬ ਵਿਚ ਫ਼ਸਲਾਂ ਦਾ ਹਰਿਆਣੇ ਅਤੇ ਰਾਜਸਥਾਨ ਦੇ ਮੁਕਾਬਲੇ ਜ਼ਿਆਦਾ ਨੁਕਸਾਨ ਹੋਇਆ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਚਰਨਜੀਤ ਸਿੰਘ ਸਾਬਕਾ ਸਰਪੰਚ, ਯਾਦਵਿੰਦਰ ਸਿੰਘ ਭੋਲਾ, ਅਨੂਪ ਸਿੰਘ, ਪ੍ਰਤੀਕ ਸੰਧੂ, ਹਰਜਿੰਦਰ ਸਿੰਘ ਵਿਰਕ, ਸਰੈਣ ਸਿੰਘ, ਤੇਗ਼ ਸਿੰਘ, ਗੁਲਾਬ ਸਿੰਘ, ਭਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਤਾਪ ਸਿੰਘ, ਇਕਬਾਲ ਪੀ.ਏ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ 'ਚ ਚੋਰਾਂ ਨੇ ਇਲੈਕਟੋ੍ਰਨਿਕਸ ਦੀ ਦੁਕਾਨ 'ਚੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਕੀਤਾ ਚੋਰੀ ਅਗਲੀ ਖ਼ਬਰ ਵਿਧਾਇਕ ਜਾਖੜ ਅਤੇ ਮੇਅਰ ਠੱਠਈ ਨੇ ਨਗਰ ਨਿਗਮ ਦੇ 5 ਸਾਲਾਂ ਕਾਰਜਕਾਲ ਦਾ ਲੇਖਾ-ਜੋਖਾ ਕੀਤਾ ਪੇਸ਼
Ad Position 24