ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਚਿਮਨੇਵਾਲਾ ਦੇ ਪਿਛਲੇ ਸਮੇਂ ਦੌਰਾਨ ਸਰਗਰਮ ਰਹੇ ਅਕਾਲੀ ਆਗੂ ਹਰਮਨਦੀਪ ਸਿੰਘ ਚਿਮਨੇਵਾਲਾ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਮਿਲਖ ਰਾਜ ਕੰਬੋਜ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਅਕਾਲੀ ਆਗੂ ਹਰਮਨਦੀਪ ਸਿੰਘ ਜੋ ਪਿਛਲੇ ਸਮੇਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰ ਅੰਦਰ ਦਫ਼ਤਰ ਇੰਚਾਰਜ ਵਜੋਂ ਚੰਗੀਆਂ ਸੇਵਾਵਾਂ ਨਿਭਾ ਚੁੱਕੇ ਹਨ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਭਾਜਪਾ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਨਮਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਕਿਹਾ ਕਿ ਤਜਰਬੇਕਾਰ ਅਤੇ ਸਮਾਜਸੇਵੀ ਆਗੂਆਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਜਲਾਲਾਬਾਦ ਹਲਕੇ ਅੰਦਰ ਭਾਜਪਾ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਭਾਜਪਾ ਵਿਚ ਸ਼ਾਮਿਲ ਹੋਏ ਹਰਮਨਦੀਪ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਉਹ ਭਾਜਪਾ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾ ਉਹ ਅਕਾਲੀ ਦਲ ਵਿਚ ਕੰਮ ਕਰਦੇ ਸਨ ਹੁਣ ਉਸੇ ਤਰ੍ਹਾਂ ਇਮਾਨਦਾਰੀ ਅਤੇ ਦਿ੍ੜ੍ਹਤਾ ਨਾਲ ਭਾਜਪਾ ਅੰਦਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ | ਇਸ ਮੌਕੇ ਹੋਰ ਵੱਖ-ਵੱਖ ਆਗੂਆਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ |