05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਬੋਹਰ 'ਚ ਸੀਵਰੇਜ ਜਾਮ ਕਾਰਨ ਹਾਲਾਤ ਬਦਤਰ, ਥਾਣਾ ਸਦਰ ਸਮੇਤ ਕਈ ਇਲਾਕੇ ਜਲਥਲ

Ad Position 21
No active advertisement
ਅਜੀਤ ਡੈਸਕ 09-04-2026
ਅਬੋਹਰ, 8 ਅਪ੍ਰੈਲ (ਹੂੜੀਆ)-ਅਬੋਹਰ ਸ਼ਹਿਰ ਵਿਚ ਪਿਛਲੇ ਇਕ ਹਫ਼ਤੇ ਤੋਂ ਸੀਵਰੇਜ ਜਾਮ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ, ਜਿਸ ਕਾਰਨ ਕਈ ਵਾਰਡਾਂ ਵਿਚ ਨਰਕ ਵਰਗੇ ਹਾਲਾਤ ਬਣ ਗਏ ਹਨ | ਤਹਿਸੀਲ ਕੰਪਲੈਕਸ, ਮੇਜਰ ਸੁਰਿੰਦਰ ਚੌਕ, ਸਾਹਿੱਤ ਸਦਨ ਰੋਡ ਅਤੇ ਪਟੇਲ ਪਾਰਕ ਸਮੇਤ ਕਈ ਨੀਵੇਂ ਇਲਾਕਿਆਂ ਵਿਚ ਬਾਰਸ਼ ਅਤੇ ਸੀਵਰੇਜ ਦਾ ਗੰਦਾ ਪਾਣੀ ਜਮਾਂ ਹੋ ਗਿਆ ਹੈ | ਸਭ ਤੋਂ ਮਾੜੀ ਹਾਲਤ ਥਾਣਾ ਸਦਰ ਦੀ ਹੈ, ਜਿੱਥੇ ਮੁੱਖ ਗੇਟ ਅਤੇ ਪਿਛਲੇ ਪਾਸੇ ਪਿਛਲੇ ਇੱਕ ਹਫ਼ਤੇ ਤੋਂ ਗੰਦਾ ਪਾਣੀ ਖੜ੍ਹਾ ਹੈ | ਥਾਣਾ ਸਦਰ ਵਿਖੇ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਅਤੇ ਉੱਥੇ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਇਸੇ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਆਸ-ਪਾਸ ਦੀਆਂ ਗਲੀਆਂ ਵਿਚ ਪਾਣੀ ਭਰਨ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਸਥਾਨਕ ਨਿਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਐਲਾਨ ਕੀਤਾ ਹੈ ਕਿ ਜੇਕਰ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਇਸ ਸਮੱਸਿਆ ਦਾ ਪੱਕਾ ਹੱਲ ਨਾ ਹੋਇਆ ਤਾਂ ਉਹ ਵਾਰਡ ਕੌਂਸਲਰਾਂ ਅਤੇ ਚੋਣਾਂ ਦਾ ਮੁਕੰਮਲ ਬਾਈਕਾਟ ਕਰਨਗੇ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਅਬੋਹਰ ਨਗਰ ਨਿਗਮ ਵਿਚ ਭਾਜਪਾ ਦਾ ਬੋਰਡ ਹੋਣ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਾਰਨ ਦੋਵਾਂ ਦੀ ਆਪਸੀ ਖਿੱਚੋਤਾਣ ਨੇ ਸ਼ਹਿਰ ਦਾ ਵਿਕਾਸ ਰੋਕ ਦਿੱਤਾ ਹੈ | ਲੋਕਾਂ ਅਨੁਸਾਰ ਪਿਛਲੇ ਚਾਰ ਸਾਲਾਂ ਤੋਂ ਉਹ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਅਤੇ ਹੁਣ ਉਹ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਹਿਸਾਬ ਚੁਕਤਾ ਕਰਨਗੇ | ਸੀਵਰੇਜ ਬੋਰਡ ਦੇ ਅਧਿਕਾਰੀ ਰਸ਼ਿਤ ਬਜਾਜ ਨੇ ਦੱਸਿਆ ਕਿ ਕੁੱਝ ਤਕਨੀਕੀ ਕਾਰਨਾਂ ਅਤੇ ਲਗਾਤਾਰ ਹੋ ਰਹੀ ਬਾਰਸ਼ ਕਰਕੇ ਦਿੱਕਤ ਵਧ ਗਈ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵਲੋਂ ਕੰਮ ਜਾਰੀ ਹੈ ਅਤੇ ਜਲਦੀ ਹੀ ਸਥਿਤੀ ਨੂੰ ਆਮ ਵਾਂਗ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੇਤਰਤੀਬੀ ਸੜਕ ਤਾਂ ਬਣਾ ਤੀ ਪਰ ਨਹੀਂ ਬਣਾਏ ਨਿਕਾਸੀ ਲਈ ਚੈਂਬਰ ਅਗਲੀ ਖ਼ਬਰ ਹਰਮਨਦੀਪ ਸਿੰਘ ਚਿਮਨੇਵਾਲਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਭਾਜਪਾ 'ਚ ਕੀਤੀ ਸ਼ਮੂਲੀਅਤ
Ad Position 24