05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨੌਕਰੀ ਲਗਵਾਉਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 09-04-2026
ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਥਾਣਾ ਅਰਨੀਵਾਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਇਕ ਲੜਕੀ ਨੂੰ ਨੌਕਰੀ ਲਗਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਸੀ | ਜਿਸ ਨੂੰ ਲੈ ਕੇ ਉਕਤ ਵਿਅਕਤੀ ਖ਼ਿਲਾਫ਼ ਥਾਣਾ ਅਰਨੀਵਾਲਾ ਵਿਖੇ ਪੀੜਤਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਵਿਚ ਦੋਸ਼ੀ ਦੀ ਗਿ੍ਫ਼ਤਾਰੀ ਬਾਕੀ ਸੀ | ਦੋਸ਼ੀ ਵਲੋਂ ਗਿ੍ਫ਼ਤਾਰੀ ਤੋਂ ਬਚਣ ਲਈ ਮਾਨਯੋਗ ਹਾਈਕੋਰਟ ਵਿਚ ਜ਼ਮਾਨਤ ਅਰਜ਼ੀ ਲਗਾਈ ਗਈ ਸੀ | ਜੋ ਕਿ ਮਾਨਯੋਗ ਹਾਈਕੋਰਟ ਵਲੋਂ ਰੱਦ ਕਰ ਦਿੱਤੀ ਗਈ ਸੀ | ਜਿਸ ਤੋਂ ਬਾਅਦ ਪੁਲਿਸ ਨੂੰ ਉਕਤ ਦੋਸ਼ੀ ਦੀ ਭਾਲ ਸੀ | ਥਾਣਾ ਅਰਨੀਵਾਲਾ ਦੇ ਐੱਸ.ਐੱਚ.ਓ. ਪਰਮਜੀਤ ਕੁਮਾਰ ਨੇ ਦੱਸਿਆ ਕਿ ਸਵਰਨ ਸਿੰਘ ਪੁੱਤਰ ਵਜ਼ੀਤ ਸਿੰਘ ਵਾਸੀ ਪਿੰਡ ਵਿਸਾਖੇ ਵਾਲਾ ਖੂਹ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ 'ਤੇ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਲੱਗੇ ਹਨ | ਜਿਸ ਤੋਂ ਬਾਅਦ ਇਸ ਦੀ ਜ਼ਮਾਨਤ ਅਰਜ਼ੀ ਖ਼ਾਰਜ ਹੋ ਗਈ ਸੀ ਅਤੇ ਹੁਣ ਇਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਹੁਣ ਉਕਤ ਵਿਅਕਤੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦਾ ਪੁਲਿਸ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜੁਲਾਈ 2025 ਦਾ ਇਹ ਮਾਮਲਾ ਹੈ ਜਿਸ ਵਿਚ ਇਹ ਲੋੜੀਂਦਾ ਸੀ | ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਲਈ ਪਹਿਲਾਂ ਵੀ ਕਈ ਵਾਰ ਛਾਪੇਮਾਰੀ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ 4, 5 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਹੈ |
Ad Position 22
No active advertisement
ਪਿਛਲੀ ਖ਼ਬਰ ਬਰਸਾਤ ਕਾਰਨ ਜ਼ਮੀਨਦੋਜ਼ ਪੁਲ 'ਚ ਭਰਿਆ ਪਾਣੀ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅਬੋਹਰ 'ਚ 'ਬਦਲਾਅ' ਦੇ ਦਾਅਵਿਆਂ ਦੀ ਨਿਕਲੀ ਫ਼ੂਕ, ਬਾਰਿਸ਼ 'ਚ ਬਣੀ ਸੜਕ ਦੋ ਦਿਨ ਵੀ ਨਾ ਟਿਕੀ
Ad Position 24