ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ 'ਆਮ ਆਦਮੀ ਕਲੀਨਿਕ' ਮੀਲ ਦਾ ਪੱਥਰ ਸਾਬਤ ਹੋ ਰਹੇ ਹਨ | ਇਸੇ ਲੜੀ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਵਲੋਂ ਆਮ ਆਦਮੀ ਕਲੀਨਿਕ ਚੱਕ ਜਾਨੀਸਰ ਲਈ ਡਾ.ਕਰਨ ਕੰਬੋਜ ਨੂੰ ਬਤੌਰ ਮੈਡੀਕਲ ਅਫ਼ਸਰ ਨਿਯੁਕਤੀ ਪੱਤਰ ਦਿੱਤਾ ਗਿਆ | ਇਸ ਮੌਕੇ ਡਾ. ਕਵਿਤਾ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ 27 ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਦਾ ਮੌਕੇ 'ਤੇ ਚੈੱਕਅਪ ਕਰਕੇ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ 46 ਤਰ੍ਹਾਂ ਦੇ ਲੈਬ ਟੈੱਸਟ ਅਤੇ ਲਗਭਗ 100 ਪ੍ਰਕਾਰ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਉਪਲਬਧ ਹਨ | ਇਸ ਤੋਂ ਇਲਾਵਾ ਗਰਭਵਤੀ ਅÏਰਤਾਂ ਦਾ ਇਲਾਜ, ਮੁਫ਼ਤ ਅਲਟਰਾਸਾਊਾਡ ਲਈ ਰੈਫਰਲ, ਰੇਬੀਜ਼ ਵੈਕਸੀਨ ਅਤੇ ਟੀਕਾਕਰਨ ਵਰਗੀਆਂ ਅਹਿਮ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ | ਸਿਵਲ ਸਰਜਨ ਨੇ ਨਵ-ਨਿਯੁਕਤ ਮੈਡੀਕਲ ਅਫ਼ਸਰ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਆਕਾਸ਼ ਕੁਮਾਰ ਅਤੇ ਅਤਿੰਦਰ ਪਾਲ ਸਿੰਘ ਵੀ ਹਾਜ਼ਰ ਸਨ |