05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 09-04-2026
ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕ ਅਹਿਮ ਮੀਟਿੰਗ ਰੇਸ਼ਮਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੀ ਚਰਚਾ ਕੀਤੀ ਗਈ | ਕੌਮੀ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ 'ਪੋਸ਼ਣ ਅਭਿਆਨ' ਤਹਿਤ ਆਂਗਣਵਾੜੀ ਸੈਂਟਰਾਂ ਲਈ ਜੋ ਸਮਾਰਟ ਫ਼ੋਨ ਖ਼ਰੀਦੇ ਗਏ ਸਨ, ਉਹ ਹੁਣ ਸਰਵੇ ਦੇ ਕੰਮ ਲਈ ਰੂਰਲ ਡਿਵੈਲਪਮੈਂਟ ਵਿਭਾਗ ਨੂੰ ਦਿੱਤੇ ਜਾ ਰਹੇ ਹਨ, ਜੋ ਕਿ ਵਰਕਰਾਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਐਲਾਨ ਕੀਤਾ ਕਿ ਸਰਕਾਰ 13 ਅਪ੍ਰੈਲ ਨੂੰ ਜੋ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਸ਼ੁਰੂ ਕਰਨ ਜਾ ਰਹੀ ਹੈ, ਉਸ ਦੇ ਫਾਰਮ ਆਂਗਣਵਾੜੀ ਵਰਕਰਾਂ ਆਪਣੇ ਨਿੱਜੀ ਫੋਨਾਂ 'ਤੋਂ ਨਹੀਂ ਭਰਨਗੀਆਂ | ਜੇਕਰ ਸਰਕਾਰ ਚਾਹੁੰਦੀ ਹੈ ਕਿ ਇਹ ਕੰਮ ਹੋਵੇ ਤਾਂ ਪਹਿਲਾਂ ਵਰਕਰਾਂ ਨੂੰ ਪੋਸ਼ਣ ਅਭਿਆਨ ਵਾਲੇ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਫਾਰਮ ਅੱਪਲੋਡ ਕਰਨ ਲਈ ਵਰਕਰਾਂ ਨੂੰ ਘੱਟੋ-ਘੱਟ 100 ਰੁਪਏ ਪ੍ਰਤੀ ਫਾਰਮ ਦਿੱਤਾ ਜਾਵੇ, ਸਰਕਾਰ ਵਲੋਂ ਮਾਣ ਭੱਤਾ ਦੁੱਗਣਾ ਕਰਨ ਦਾ ਕੀਤਾ ਗਿਆ ਵਾਅਦਾ ਤੁਰੰਤ ਪੂਰਾ ਹੋਵੇ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਜਾਰੀ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕੀਤੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ |
Ad Position 22
No active advertisement
ਪਿਛਲੀ ਖ਼ਬਰ ਗ਼ਰੀਬ ਮਜ਼ਦੂਰ ਦੇ ਮਕਾਨ ਦੀ ਛੱਤ ਡਿੱਗੀ-ਪਰਿਵਾਰਿਕ ਮੈਂਬਰ ਵਾਲ-ਵਾਲ ਬਚੇ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਚੱਕ ਜਾਨੀਸਰ ਵਿਖੇ ਮੈਡੀਕਲ ਅਫ਼ਸਰ ਨਿਯੁਕਤ
Ad Position 24