ਅਬੋਹਰ,8 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸੀਨੀਅਰ ਕਾਂਗਰਸੀ ਆਗੂ ਅਤੇ ਬਿਜਲੀ ਬੋਰਡ ਦੇ ਸੇਵਾਮੁਕਤ ਐੱਸ.ਡੀ.ਓ ਬਲਦੇਵ ਸਿੰਘ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ 'ਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ | ਉਨ੍ਹਾਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਿ 2002 ਅਤੇ 2017 ਵਿਚ ਇਸ ਐੱਸ.ਸੀ.ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ ਜੇਤੂ ਰਹੀ ਹੈ | ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਤੁਸੀਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾ ਕੇ ਹਲਕੇ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੋ ਤਾਂ ਕਿ 2027 ਵਿਚ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ |