05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਫ਼ਾਜ਼ਿਲਕਾ 'ਚ ਸ਼ਰਾਰਤੀ ਅਨਸਰਾਂ ਵਲੋਂ ਡਾ. ਅੰਬੇਡਕਰ ਦੇ ਪੋਸਟਰ ਪਾੜੇ, ਲੋਕਾਂ 'ਚ ਭਾਰੀ ਰੋਸ

Ad Position 21
No active advertisement
ਅਜੀਤ ਡੈਸਕ 09-04-2026
ਫ਼ਾਜ਼ਿਲਕਾ, 8 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਟਰੱਕ ਯੂਨੀਅਨ ਚੌਕ ਨੇੜੇ ਸੰਵਿਧਾਨ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੇ ਪੋਸਟਰ ਪਾੜੇ ਜਾਣ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ ਹੈ | ਇਸ ਘਟਨਾ ਨੂੰ ਲੈ ਕੇ ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਗਜ਼ਟਿਡ ਨਾਨ-ਗਜ਼ਟਿਡ ਐੱਸ.ਸੀ.ਬੀ.ਸੀ.ਭਲਾਈ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ ਨੇ ਦੱਸਿਆ ਕਿ ਟਰੱਕ ਯੂਨੀਅਨ ਨੇੜਲੇ ਚੌਕ ਵਿਚ ਡਾ.ਭੀਮ ਰਾਓ ਅੰਬੇਡਕਰ ਦਾ ਨਵਾਂ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ 14 ਅਪ੍ਰੈਲ ਨੂੰ ਕੀਤਾ ਜਾਣਾ ਹੈ | ਇਸੇ ਖ਼ੁਸ਼ੀ ਵਿਚ ਸਮਾਜ ਦੇ ਲੋਕਾਂ ਅਤੇ ਅਹੁਦੇਦਾਰਾਂ ਵਲੋਂ ਇਲਾਕੇ ਵਿਚ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਨੂੰ ਕੁੱਝ ਸ਼ਰਾਰਤੀ ਅਨਸਰਾਂ ਨੇ ਪਾੜ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਸਮਾਜ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਸ-ਪਾਸ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਸਕੇ | ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐਮ. ਵਲੋਂ ਬਾਰਿਸ਼ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 10 ਅਪ੍ਰੈਲ ਨੂੰ
Ad Position 24